Thursday, April 24

ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਂਸਾਨੂੰ ਟੀਕਾ ਲੱਗ ਚੁੱਕਾ ਹੈਂ ਸਟੀਕਰ ਮੁਹਿੰਮ ਦੀ ਸ਼ੁਰੂਆਤ

  • ਆਸ਼ੂ ਤੇ ਡੀ.ਸੀ. ਨੇ ਵੀ ਲਗਾਏ ਆਪਣੇ-ਆਪਣੇ ਘਰ ਦੇ ਬਾਹਰ ਸਟਿੱਕਰ
  • ਲੋਕ ਵੈਕਸੀਨੇਸ਼ਨ ਕੈਂਪਾਂ ਅਤੇ ਏ.ਡੀ.ਸੀ. ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ ਸਟਿੱਕਰ

ਲੁਧਿਆਣਾ, (ਸੰਜੇ ਮਿੰਕਾ) – ਟੀਕਾਕਰਨ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ, ਲੁਧਿਆਣਾ ਪ੍ਰਸ਼ਾਸਨ ਵੱਲੋਂ ਅੱਜ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲੋਕਾਂ ਨੂੰ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਂਸਾਨੂੰ ਟੀਕਾ ਲੱਗ ਚੁੱਕਾ ਹੈਂ ਸਟੀਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਐਸ.ਡੀ.ਐਮ. ਸਮਰਾਲਾ ਗੀਤਿਕਾ ਸਿੰਘ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਇੱਕ ਦਿਮਾਗੀ ਸੋਚ ਤਹਿਤ ਉਨ੍ਹਾਂ ਵਸਨੀਕਾਂ ਦੇ ਘਰਾਂ ਦੇ ਬਾਹਰ ਸਟਿੱਕਰ ਚਿਪਕਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਿਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰਾਂ ਵੱਲੋਂ ਟੀਕਾਕਰਨ ਕਰਵਾ ਲਿਆ ਗਿਆ ਹੈ। ਇਸ ਸਬੰਧ ਵਿਚ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਆਪਣੀ ਪਤਨੀ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦੇ ਨਾਲ ਕਿਹਾ ਕਿ ਸਟਿੱਕਰਾਂ ਰਾਹੀਂ ਟੀਕਾਕਰਣ ਨੂੰ ਉਤਸ਼ਾਹਤ ਕਰਨਾ ਪ੍ਰਸ਼ਾਸਨ ਦੀ ਇਹ ਇਕ ਹੋਰ ਪਹਿਲ ਹੈ, ਇਸ ਮਹਾਂਮਾਰੀ ਵਿਰੁੱਧ ਵੈਕਸੀਨੇਸ਼ਨ ਪ੍ਰਾਪਤ ਕਰ ਚੁੱਕੇ ਲੋਕਾਂ ਦੇ ਸਮਰਥਨ ਰਾਹੀਂ ਇੱਕ ਲਹਿਰ ਬਣੇਗੀ ਜੋ ਪੂਰੇ ਦੇਸ਼ ਵਿੱਚ ਵੱਡੇ ਪੱਧਰ ‘ਤੇ ਆਪਣੇ ਪੈਰ ਪਸਾਰ ਚੁੱਕੀ ਹੈ। ਟੀਕਾਕਰਨ ਨੂੰ ਹੁਲਾਰਾ ਦੇਣ ਲਈ ਇਸ ਵਿਲੱਖਣ ਮੁਹਿੰਮ ਦੀ ਸ਼ਲਾਘਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਵਧੇਰੇ ਲੋਕ ਵੈਕਸੀਨੇਸ਼ਨ ਲਈ ਅੱਗੇ ਆਉਣਗੇ ਜੋ ਇਸ ਮਹਾਂਮਾਰੀ ਦੀ ਲੜੀ ਤੋੜਨ ਵਿੱਚ ਸਹਾਈ ਸਿੱਧ ਹੋਣਗੇ। ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਪਰਵੀਨ ਸ਼ਰਮਾ ਨੇ ਕਿਹਾ ਕਿ ਇਹ ਮੁਹਿੰਮ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਝੁੱਠੀਆਂ ਅਫਵਾਹਾਂ ਨੂੰ ਵੀ ਦੂਰ ਕਰਨ ਵਿਚ ਸਹਾਇਤਾ ਕਰੇਗੀ ਅਤੇ ਜਲਦ ਤੋਂ ਜਲਦ ਸਮਾਜ ਨੂੰ ਆਮ ਜ਼ਿੰਦਗੀ ਵੱਲ ਲੈ ਜਾਵੇੇਗੀ। ਉਨ੍ਹਾਂ ਕਿਹਾ ਕਿ ਟੀਕਾਕਰਨ ਇਸ ਮਹਾਂਮਾਰੀ ਤੋਂ ਲੋਕਾਂ ਦੀ ਜਾਨ ਬਚਾਉਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਦਾ ਇਕੋ ਇਕ ਰਸਤਾ ਹੈ। ਤੱਥਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਕਾਂ ਦੇ ਲੋਕਾਂ ਨੇ ਪੂਰੇ ਦਿਲ ਨਾਲ ਟੀਕਾਕਰਨ ਪ੍ਰੋਗਰਾਮ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਦੀ ਅੱਧੀ ਆਬਾਦੀ ਨੇ ਟੀਕਾ ਪ੍ਰਾਪਤ ਕੀਤਾ ਹੈ ਉੱਥੇ ਕੋਵਿਡ ਪੋਜ਼ਟਿਵ ਕੇਸਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਲੁਧਿਆਣਾ ਦੇ ਲੋਕਾਂ ਨੂੰ ਵੀ ਅੱਗੇ ਆ ਕੇ ਇਸ ਟੀਕੇ ਨੂੰ ਹਥਿਆਰ ਵਜੋਂ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ, ਨੇੜਲੇ ਸਰਕਾਰੀ/ਨਿੱਜੀ ਸਿਹਤ ਸੰਸਥਾਵਾਂ ਜਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਟੀਕਾ ਪ੍ਰਾਪਤ ਕਰਕੇ ਆਪਣੇ ਘਰਾਂ ਦੇ ਬਾਹਰ ਸਟਿੱਕਰ ਚਿਪਕਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਟਿੱਕਰ ਸਾਰੇ ਟੀਕਾਕਰਨ ਕੈਂਪਾਂ ਵਿੱਚ ਉਪਲੱਬਧ ਹਨ ਅਤੇ ਲੋਕ ਇਸ ਸਟਿੱਕਰ ਨੂੰ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੋਂ ਵੀ ਪ੍ਰਾਪਤ ਕਰ ਸਕਦੇ ਹਨ।

About Author

Leave A Reply

WP2Social Auto Publish Powered By : XYZScripts.com