Sunday, May 11

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8337 ਸੈਂਪਲ ਲਏ

  • ਮਰੀਜ਼ਾਂ ਦੇ ਠੀਕ ਹੋਣ ਦੀ ਦਰ 86.79% ਹੋਈ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8337 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 43063 ਮਰੀਜ਼ਾਂ ਵਿਚੋਂ 86.79% (37376 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 8337 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 4444 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 37376 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 768 ਮਰੀਜ਼ (685 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 83 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 887989 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 887602 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 837852 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 685 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 43063 ਹੈ, ਜਦਕਿ 6687 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 9 ਮੌਤਾਂ ਦੀ ਪੁਸ਼ਟੀ ਹੋਈ ਹੈ (5 ਜ਼ਿਲ੍ਹਾ ਲੁਧਿਆਣਾ, 2 ਬਰਨਾਲਾ 1 ਗੁਰਦਾਸਪੁਰ ਅਤੇ 1 ਰਾਜ ਹਰਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1243 ਅਤੇ 643 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 74481 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 6468 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 490 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

About Author

Leave A Reply

WP2Social Auto Publish Powered By : XYZScripts.com