Tuesday, March 19

ਡੀ.ਸੀ. ਵੱਲੋਂ ਜਿਲੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਲਿਆ ਜਾਇਜਾ

  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਮੂਹ ਖਰੀਦ ਏਜੰਸੀਆ ਦੇ ਜਿਲ੍ਹਾ ਅਧਿਕਾਰੀਆਂ ਨਾਲ਼ ਕੀਤੀ ਸਮੀਖਿਆ ਮੀਟਿੰਗ
  • ਖਰੀਦ ਪ੍ਰਕਿਰਿਆ ਵਿੱਚ ਲਿਆਂਦੀ ਜਾਵੇ ਹੋਰ ਤੇਜੀ – ਵਰਿੰਦਰ ਕੁਮਾਰ ਸ਼ਰਮਾ

ਲੁਧਿਆਣਾ, (ਸੰਜੇ ਮਿੰਕਾ) – ਚੱਲ ਰਹੇ ਰੱਬੀ ਸੀਜ਼ਨ ਦੌਰਾਨ ਜਿੱਥੇ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ ‘ਤੇ ਹੈ, ਉਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਮੂਹ ਖਰੀਦ ਏਜੰਸੀਆ ਦੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਸ ਸਬੰਧੀ ਜਿਲੇ ਅੰਦਰ ਚੱਲ ਰਹੀ ਕਣਕ ਦੀ ਖਰੀਦ ਸਬੰਧੀ ਸਮੂਹ ਖਰੀਦ ਏਜੰਸੀਆ ਦੇ ਜਿਲ੍ਹਾ ਅਧਿਕਾਰੀਆਂ ਨਾਲ਼ ਇਕ ਰੀਵਿਊ ਮੀਟਿੰਗ ਕਰਕੇ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਜਿਸ ਵਿਚ ਉਹਨਾਂ ਸਮੂਹ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜਿਲਾ ਖੁਰਾਕ ਸਪਲਾਈਜ਼ ਕੰਟਰੋਲਰ ਲੁਧਿਆਣਾ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 17 ਅਪ੍ਰੈਲ, 2021 ਤੱਕ  ਮੰਡੀਆਂ ਵਿੱਚ 281854 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ ਵਿਚੋਂ 259571 ਮੀਟ੍ਰਿਕ ਟਨ (ਪਨਗ੍ਰੇਨ 82290 ਐਮ.ਟੀ, ਪਨਸ੫ 49663 ਐਮ.ਟੀ., ਵੇਅਰ ਹਾਊਸ 37001 ਐਮ.ਟੀ., ਮਾਰਕਫੈਡ 61060 ਐਮ.ਟੀ., ਐਫ.ਸੀ.ਆਈ.29498 ਐਮ.ਟੀ. ਅਤੇ ਵਪਾਰੀ 59 ਐਮ.ਟੀ.)ਦੀ ਖਰੀਦ ਹੋ ਚੁੱਕੀ ਹੈ ਅਤੇ 70803 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਚੁਕੀ ਹੈ, ਜੋ ਕਿ ਨਿਰਵਿਘਨ ਚਾਲੂ ਹੈ। ਆੜ੍ਹਤੀਆਂ ਨੂੰ ਖਰੀਦੀ ਗਈ ਫਸਲ ਦੀ ਲਗਭਗ 37.48 ਕਰੋੜ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਬਾਕੀ ਅਦਾਇਗੀ ਦੀ ਪ੍ਰਕਿਰਿਆ ਵੀ ਨਾਲ਼-ਨਾਲ਼ ਚੱਲ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਲੋੜੀਂਦਾ ਬਾਰਦਾਨਾ ਵੀ ਲਗਾਤਾਰ ਭੇਜਿਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹਨਾਂ ਨੂੰ ਕਿਸੇ ਕਿਸਮ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਫਸਲ ਮੰਡੀ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਮੌਸਮ ਨੂੰ ਦੇਖਦੇ ਹੋਏ ਫਸਲ ਦੀ ਵਾਢੀ ਕੀਤੀ ਜਾਵੇ ਅਤੇ ਸਾਫ ਮੌਸਮ ਵਿੱਚ ਹੀ ਮੰਡੀਆਂ ਵਿੱਚ ਫਸਲ ਲਿਆਂਦੀ ਜਾਵੇ। ਇਸ ਮੌਕੇ ਜਿਲਾ ਖੁਰਾਕ ਸਪਲਾਈਜ਼ ਕੰਟਰੋਲਰ (ਪੂਰਬੀ) ਸ੍ਰੀਮਤੀ ਹਰਵੀਨ ਕੌਰ, ਜਿਲਾ ਮੈਨੇਜਰ ਪਨਸਪ ਸ੍ਰੀ ਜਗਨਦੀਪ ਸਿੰਘ ਢਿੱਲੋ, ਜਿਲਾ ਮੈਨੇਜਰ ਵੇਅਰ ਹਾਊਸ ਸ੍ਰੀ ਐਮ.ਪੀ. ਸਿੰਘ, ਜਿਲਾ ਮੈਨੇਜਰ ਮਾਰਕਫੈਡ ਸ੍ਰੀ ਸੰਜੀਵ ਚੋਪੜਾ, ਜਿਲਾ ਮੈਨੇਜਰ ਐਫ.ਸੀ.ਆਈ. ਸ੍ਰੀ ਗੰਗੇਸ਼ਵਰ ਗੋਸਾਂਈ ਅਤੇ ਜਿਲਾ ਮੰਡੀ ਅਫਸਰ ਸ੍ਰੀ ਦਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜਰ ਸਨ।

About Author

Leave A Reply

WP2Social Auto Publish Powered By : XYZScripts.com