ਲੁਧਿਆਣਾ,(ਵਿਸ਼ਾਲ,ਰਾਜੀਵ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਭਾਜਪਾ ਤੇ ਆਰਐਸਐਸ ਆਗੂਆਂ ਤੇ ਹਮਲੇ ਕੈਪਟਨ ਸਰਕਾਰ ਦੀ ਨਾਕਾਮੀ ਦਾ ਹੀ ਨਤੀਜਾ ਹਨ । ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਸੀ ਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਇੱਕ ਸੂਬੇ ਦੇ ਮੁੱਖ ਮੰਤਰੀ ਹਨ ਨਾ ਕਿ ਕੇਵਲ ਕਾਂਗਰਸ ਪਾਰਟੀ ਦੇ। ਜੇਕਰ ਪੰਜਾਬ ਅੰਦਰ ਕਿਸੇ ਵੀ ਪਾਰਟੀ ਜਾਂ ਕਿਸੇ ਵੀ ਵਿਅਕਤੀ ਤੇ ਜਾਨਲੇਵਾ ਹਮਲਾ ਹੁੰਦਾ ਹੈ ਤਾਂ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਪੱਖਪਾਤ ਦੇ ਆਪਣੀ ਜ਼ਿੰਮੇਵਾਰੀ ਨਿਭਾਏ । ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਲੋਕਾਂ ਨੇ ਭਾਜਪਾ ਤੇ ਆਰਐਸਐਸ ਦੇ ਆਗੂਆਂ ਤੇ ਜਾਨਲੇਵਾ ਹਮਲੇ ਕਰਨ ਦੀ ਸਾਜ਼ਿਸ਼ ਰਚੀ, ਉਨ੍ਹਾਂ ਦੇ ਖਿਲਾਫ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਸਖ਼ਤ ਕਾਰਵਾਈ ਕਰੇ ਨਹੀਂ ਤਾਂ ਭਾਜਪਾ ਦੀ ਲੀਡਰਸ਼ਿਪ ਨੂੰ ਇਸ ਸੰਬੰਧ ਵਿਚ ਰਣਨੀਤੀ ਬਣਾਉਣ ਲਈ ਵਿਚਾਰ ਕਰਨਾ ਹੋਵੇਗਾ। ਫੋਟੋ ਸੁਖਵਿੰਦਰਪਾਲ ਸਿੰਘ ਗਰੇਵਾਲ
Previous Articleਕੋਵਿਡ-19 ਨਾਲ ਨਜਿੱਠਣ ਲਈ ਕੋਵਿਡਸ਼ੀਲਡ ਦੀ ਦੂਜੀ ਡੋਜ਼ ਲੱਗੇਗੀ ਕੱਲ