Friday, March 21

ਜ਼ਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਵੱਲੋਂ ਕੇਂਦਰੀ ਜੇਲ੍ਹ ‘ਚ ਕੈਦੀਆਂ ਨਾਲ ਕੀਤੀ ਗੱਲਬਾਤ

  • ਜੇਲ੍ਹ ਵਿੱਚ ਦਰਪੇਸ਼ ਕਿਸੇ ਕਿਸਮ ਦੀ ਸਮੱਸਿਆਵਾਂ ਬਾਰੇ ਵੀ ਪੁਛਿੱਆ ਗਿਆ

ਲੁਧਿਆਣਾ, (ਸੰਜੇ ਮਿੰਕਾ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਸਕੱਤਰ ਸ੍ਰੀ ਪੀ.ਐਸ. ਕਾਲੇਕਾ ਵੱਲੋਂ ਅੱਜ ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਬੰਦ ਹਵਾਲਾਤੀਆਂ ਨਾਲ ਵੱਖਰੇ-ਵੱਖਰੇ ਤੌਰ ‘ਤੇ ਗੱਲਬਾਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਵੱਖ-ਵੱਖ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਜੇਲ੍ਹ ਵਿੱਚ ਦਰਪੇਸ਼ ਕਿਸੇ ਕਿਸਮ ਦੀ ਸਮੱਸਿਆਵਾਂ ਬਾਰੇ ਪੁਛਿੱਆ ਗਿਆ। ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਵੱਲੋਂ ਜੇਲ੍ਹ ਦੇ ਸੁਪਰਡੈਂਟ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲੀ ਕਾਨੂੰਨੀ ਸਹਾਇਤਾ ਬਾਬਤ ਰਿਕਾਰਡ ਮੇਨਟੇਨ ਕਰਨ ਲਈ ਵੀ ਕਿਹਾ। ਇਸ ਪ੍ਰੋਗਰਾਮ ਦੌਰਾਨ ਸਕੱਤਰ ਵੱਲੋਂ ਸਾਰੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਕ ਸਕੀਮ ਦੀ ਉਪਲੱਬਧਤਾ ਬਾਰੇ ਵੀ ਦੱਸਿਆ ਗਿਆ ।       

About Author

Leave A Reply

WP2Social Auto Publish Powered By : XYZScripts.com