Thursday, May 15

ਬੈਕਫਿੰਕੋ ਦੇ ਉਪ-ਚੇਅਰਮੈਨ ਵੱਲੋਂ ਵਾਰਡ ਨੰਬਰ 30 ‘ਚ ਕੋਵਿਡ ਵੈਕਸੀਨੇਸ਼ਨ ਕੈਂਪ ਦੀ ਸੁਰੂਆਤ

  • ਕੋਰੋਨਾ ‘ਤੇ ਫਤਿਹ ਪਾਉਣ ਲਈ ਸਾਰੇ ਯੋਗ ਵਿਅਕਤੀਆਂ ਨੂੰ ਕਰਵਾਉਣਾ ਚਾਹੀਦਾ ਹੈ ਟੀਕਾਕਰਨ – ਮੁਹੰਮਦ ਗੁਲਾਬ

ਲੁਧਿਆਣਾ, (ਸੰਜੇ ਮਿੰਕਾ) ਜ਼ਿਲ੍ਹੇ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ  ਵਾਰਡ ਨੰਬਰ 30 ਸ਼ਾਂਤੀ ਨਗਰ ਗਿਆਸਪੁਰਾ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ 150 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ। ਬੈਕਫਿੰਕੋ ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ ਵੱਲੋਂ ਇਸ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਉਨ੍ਹਾਂ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਅਸੀਂ ਹਰ ਹੀਲੇ ਕੋਰੋਨਾ ‘ਤੇ ਫਤਿਹ ਹਾਸਲ ਕਰਨੀ ਹੈ ਅਤੇ ਕੈਂਪ ਵਿੱਚ ਵੱਧ ਤੋਂ ਵੱਧ ਯੋਗ ਵਿਅਕਤੀਆਂ ਵੱਲੋਂ ਟੀਕਾਕਰਨ ਕਰਵਾਇਆ ਜਾਵੇ ਤਾਂ ਜੋ ਇਸ ਮਹਾਂਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. (ਪੱਛਮੀ) ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੀ ਸ਼ਾਮਲ ਹੋਏ। ਪ੍ਰਬੰਧਕ ਟੀਮ ਵਲੋਂ ਮੁਹੰਮਦ ਗੁਲਾਬ ਅਤੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁਹੰਮਦ ਗੁਲਾਬ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕੋਰੋਨਾ ਨੂੰ ਹਰਾਉਣ ਲਈ ਵੈਕਸੀਨੇਸ਼ਨ ਦੇ ਨਾਲ-ਨਾਲ ਹਰ ਸੁਵਿਧਾ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਇਸ ਵਾਇਰਸ ਦਾ ਖਾਤਮਾ ਕੀਤਾ ਜਾ ਸਕੇ ਅਤੇ ਇਸ ਲਈ ਇਸ ਸੂਬੇ ਦੇ ਹਰ ਯੋਗ ਵਸ਼ਿੰਦੇ ਨੂੰ ਕੋਵਿਡ ਵੈਕਸੀਨ ਲੈਣੀ ਲਾਜਮੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਸੂਬੇ ਦੀ ਜਨਤਾ ਦੇ ਨਾਲ ਹੈ। ਉਹਨਾਂ ਇਕ ਵਾਰ ਫੇਰ ਸੂਬੇ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਚੜ ਕੇ ਕੋਵਿਡ ਵੈਕਸੀਨੇਸ਼ਨ ਕੈੰਪ ਵਿਚ ਆ ਕੇ ਵੈਕਸੀਨ ਲੈਣ ਤਾਂ ਜੋ ਪੂਰਾ ਦੇਸ਼ ਸੁਰਖਿਅਤ ਹੋ ਸਕੇ। ਇਸ ਮੌਕੇ ਪ੍ਰਮੋਦ ਚੋਬੇ, ਸੰਨੀ, ਰਾਜੇਸ਼ ਕੁਮਾਰ, ਮੋਨੂੰ, ਰਵੀ ਕੁਮਾਰ, ਮ੍ਰਿਤੁਨਜੈ ਚੋਬੇ, ਦੀਪਕ, ਪ੍ਰਮੋਦ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com