
- ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਹੁਕਮਨਾਮੇ ਕਿਸੇ ਇੱਕ ਖਾਸ ਵਰਗ ਜਾਂ ਜਾਤੀ ਲਈ ਨਹੀਂ ਬਲਕਿ ਸਮੁੱਚੀ ਮਾਨਵਤਾ ਲਈ ਹਨ
ਲੁਧਿਆਣਾ, (ਸੰਜੇ ਮਿੰਕਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਸਿਵਲ ਲਾਈਨ ਲੁਧਿਆਣਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ੪੦੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ ਲੜੀ ੪ ਅਗਸਤ ੨੦੨੦ ਨੂੰ ਆਰੰਭ ਕੀਤੀ ਗਈ ਸੀ ਇਸ ਲੜੀ ਦੇ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਰਚਿਤ ਬਾਣੀ, ਉਨ੍ਹਾਂ ਦੀ ਸ਼ਹਾਦਤ ਦੇ ਭੰਨ ਪ੍ਰਭਾਵਾਂ ਅਤੇ ਗੁਰੂ ਜੀ ਨਾਲ ਸਬੰਧਿਤ ਮਹਾਨ ਸਿੱਖ ਹਸਤੀਆਂ ਜਿਨ੍ਹਾਂ ਵਿੱਚ ਭਾਈ ਮੱਖਣ ਸ਼ਾਹ ਲੁਬਾਣਾ, ਲੱਖੀ ਸ਼ਾਹ ਵਣਜਾਰਾ ਆਦਿ ਬਾਰੇ ਦੇਸ਼/ਵਿਦੇਸ਼ ਦੇ ਇਤਿਹਾਸਕਾਰਾਂ ਤੇ ਵਿਦਵਾਨਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ ਸੀ ਅੱਜ ਮਿਤੀ ੨੭ ਅਪ੍ਰੈਲ ੨੦੨੧ ਨੂੰ ਗੁਰੂ ਤੇਗ ਬਹਾਦਰ ਜੀ ਦੇ ਹੁਕਮਨਾਮਿਆਂ ਨਾਲ ਸਬੰਧਿਤ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ ਵੈਬੀਨਾਰ ਦੇ ਆਰੰਭ @ਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਸਭ ਨੂੰ ਜੀ ਆਇਆਂ ਕਹਿੰਦੇ ਹੋਏ ਗੁਰੂ ਤੇਗ ਬਹਾਦਰ ਜੀ ਦੇ ਹੁਕਮਨਾਮਿਆਂ ਦੀ ਮਹੱਤਤਾ ਬਾਰੇ ਸੰਖੇਪ ਵਿੱਚ ਸਰੋਤਿਆਂ ਨੂੰ ਜਾਣੂ ਕਰਵਾਇਆ
ਉਨ੍ਹਾਂ ਨੇ ਕਾਲਜ ਵੱਲੋਂ ਹੁਣ ਤੱਕ ਵੀਹ ਤੋਂ ਵਧੇਰੇ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਕਰਵਾਏ ਗਏ ਵੈਬੀਨਾਰਾ ਸਬੰਧੀ ਜਾਣਕਾਰੀ ਦਿੱਤੀ ਵੈਬੀਨਾਰ ਦੇ ਪਹਿਲੇ ਬੁਲਾਰੇ ਡਾ. ਜਸਬੀਰ ਸਿੰਘ ਸਾਬਰ ਸਾਬਕਾ ਮੁਖੀ ਗੁਰੂ ਨਾਨਕ ਅਧਿਐਨ ਵਿਭਾਗ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੇ ਹੁਕਮਨਾਮੇ ਕਿਸੇ ਇੱਕ ਖ਼ਾਸ ਵਰਗ ਜਾਂ ਜਾਤੀ ਲਈ ਨਹੀਂ ਬਲਕਿ ਸਮੁੱਚੀ ਮਾਨਵਤਾ ਲਈ ਹਨ ਉਨ੍ਹਾਂ ਦਾ ਧਾਰਮਿਕ, ਸਮਾਜਿਕ, ਆਰਥਿਕ ਤੇ ਨੈਤਿਕ ਪੱਖੋਂ ਬਹੁਤ ਮਹੱਤਵ ਹੈ
ਵੈਬੀਨਾਰ ਦੇ ਦੂਸਰੇ ਬੁਲਾਰੇ ਡਾ. ਅਨੁਰਾਗ ਸਿੰਘ ਸਾਬਕਾ ਡਾਇਰੈਕਟਰ, ਸਿੱਖ ਇਤਿਹਾਸ ਬੋਰਡ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਨੇ ਵਿਸ਼ੇ ਸਬੰਧੀ ਬੋਲਦੇ ਹੋਏ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਿਤ ਕੁੱਲ ੨੯ ਹੁਕਮਨਾਮੇ ਮਿਲਦੇ ਹਨ, ਜਿਨ੍ਹਾਂ ਵਿਚ ੧੬੧ ਵਿਅਕਤੀਆਂ ਦੇ ਨਾਂ ਦਰਜ ਹਨ ਇਹ ਹੁਕਮਨਾਮੇ ਗੁਰੂ ਸਾਹਿਬਾਨ ਦੇ ਜੀਵਨ, ਧਾਰਮਿਕ, ਸਮਾਜਿਕ ਕੰਮਾਂ ਬਾਰੇ ਜਾਣਕਾਰੀ ਦਿੰਦੇ ਹਨ ਇਸ ਤਰ੍ਹਾਂ ਇਹ ਇਤਿਹਾਸ ਦਾ ਮਹੱਤਵਪੂਰਨ ਸ੍ਰੋਤ ਹਨ
ਤੀਸਰੇ ਬੁਲਾਰੇ ਡਾ. ਮੋਹਨ ਸਿੰਘ ਰਤਨ, ਸਾਬਕਾ ਸੰਪਾਦਕ, ਪੰਜਾਬ ਸਟੇਟ ਯੂਨੀਵਰਸਿਟੀ, ਟੈਕਸਟ ਬੋਰਡ, ਚੰਡੀਗੜ ਨੇ ਸ੍ਰੋਤਿਆ ਨੂੰ ਜਾਣਕਾਰੀ ਦਿੰਦੇ ਹੋਏ ਮਸੰਦ ਪ੍ਰਥਾ ਬਾਰੇ ਜਾਣਕਾਰੀ ਦਿੱਤੀ ਉਨ੍ਹਾਂ ਨੇ ਕਿਹਾ ਕਿ ਇਸ ਵਿਸ਼ੇ @ਤੇ ਇਤਿਹਾਸਕ ਪੱਖੋ ਅਜੇ ਹੋਰ ਖੋਜ ਕਾਰਜ ਦੀ ਜਰੂਰਤ ਹੈ ਹੁਕਮਨਾਮਿਆ ਨੂੰ ਆਧਾਰ ਬਣਾ ਕੇ ਕੀਤੀ ਗਈ ਹੋਰ ਖੋਜ ਨਾਲ ਇਤਿਹਾਸ ਦੇ ਕਈ ਹੋਰ ਮਹੱਤਵਪੂਰਨ ਪੱਖ ਸਾਹਮਣੇ ਆਉਣਗੇ
ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਲੁਧਿਆਣਾ ਨੇ ਕਿਹਾ ਕਿ ਹੁਕਮਨਾਮਿਆ ਵਿਚਲੇ ਸੰਦੇਸ਼ ਨੂੰ ਅਸੀਂ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਨਾਕਾਮਯਾਬ ਰਹੇ ਹਾਂ ਸਿੱਖ ਸੰਸਥਾਵਾਂ ਤੇ ਇਤਿਹਾਸਕਾਰ ਦਾ ਫਰਜ਼ ਬਣਦਾ ਹੈ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ
ਵੈਬੀਨਾਰ ਦੇ ਆਖੀਰ ਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਪ੍ਰੋ. ਗੁਰਵਿੰਦਰ ਕੌਰ ਤੇ ਪ੍ਰੋ. ਮਨਪ੍ਰੀਤ ਕੌਰ ਨੇ ਇਸ ਵੈਬੀਨਾਰ ਦਾ ਸੰਚਾਲਨ ਕੀਤਾ