Friday, May 9

88 ਪ੍ਰਤੀਸ਼ਤ ਕਣਕ ਦੀ ਖਰੀਦ ਦੇ ਨਾਲ, ਲੁਧਿਆਣਾ ਦਾ ਮੌਜੂਦਾ ਹਾੜੀ ਖਰੀਦ ਸੀਜ਼ਨ ਸਮਾਪਤੀ ਵੱਲ ਜਾ ਰਿਹਾ ਹੈ

  • 7.90 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ, ਕਿਸਾਨਾਂ ਨੂੰ 1198.75 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲੇ ਦੀਆਂ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿਚ ਲਗਭਗ 88 ਪ੍ਰਤੀਸ਼ਤ  ਕਣਕ ਦੀ ਖਰੀਦ ਦੇ ਨਾਲ, ਲੁਧਿਆਣਾ ਦਾ ਮੌਜੂਦਾ ਹਾੜੀ ਖਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਮਾਪਤੀ ਵੱਲ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵੇਰਵਿਆਂ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 9 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਸੀ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਸ਼ਾਸਨ ਨੇ ਵੱਖ-ਵੱਖ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ 790266 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜੋ ਕਿ ਕੁੱਲ ਉਤਪਾਦਨ ਦੀ ਅਨੁਮਾਨਤ ਕੁੱਲ 88 ਫੀਸਦ ਹੈ. ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਅਨਾਜ ਦੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 790266 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਏਜੰਸੀਆਂ ਵੱਲੋਂ ਪੂਰਾ ਸਟਾਕ ਖਰੀਦਿਆ ਜਾ ਚੁੱਕਾ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਲਗਭਗ 67 ਪ੍ਰਤੀਸ਼ਤ ਖਰੀਦ ਕੀਤੀ ਗਈ ਉਪਜ ਦੀ ਲਿਫਟਿੰਗ ਹੋ ਚੁੱਕੀ ਹੈ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1198.75 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜਤਾ ਨਾਲ ਵਚਨਬੱਧ ਹੈ ਕਿ ਉਹ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਪੂਰੇ ਖਰੀਦ ਸੀਜ਼ਨ ਦੌਰਾਨ, ਖੁਰਾਕ ਸਪਲਾਈ, ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀ ਮੰਡੀਆਂ ਵਿੱਚ ਕਦਮ ਰੱਖਦਿਆਂ ਸਾਰ ਹੀ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਰਾਹੀਂ ਕਿਸਾਨੀ ਨੂੰ ਸਹੂਲਤ ਦੇ ਕੇ ਸਹਿਜ ਖਰੀਦ ਨੂੰ ਯਕੀਨੀ ਬਣਾਉਣ ਲਈ ਮੈਦਾਨ ਵਿੱਚ ਡਟੇ ਹੋਏ ਹਨ। ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਲਈ ਵੀ ਕਿਹਾ ਕਿ ਬਾਕੀ ਰਹਿੰਦੀ ਕਣਕ ਦੀ ਵੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤੀ ਜਾਵੇ।

About Author

Leave A Reply

WP2Social Auto Publish Powered By : XYZScripts.com