Friday, May 9

ਲੁਧਿਆਣਾ ਵਿੱਚ ਘਰੇੂਲ ਇਕਾਂਤਵਾਸ ਅਧੀਨ 28888 ਮਰੀਜ਼ ਹੋਏ ਸਿਹਤਯਾਬ : ਸਿਵਲ ਸਰਜਨ

ਲੁਧਿਆਣਾ (ਸੰਜੇ ਮਿੰਕਾ)- ਮਹਾਂਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤਾਂ ਦਰਮਿਆਨ ਜਿਲਾ ਲੁਧਿਆਣਾ ਵਿੱਚ ਤਕਰੀਬਨ 28888 ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨ੍ਹਾਂ ਘਰਾਂ ਵਿਚ ਆਯੀਸੋਲੇਸ਼ਨ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 5905 ਐਕਟਿਵ ਮਰੀਜ਼ ਘਰੇਲੂ ਆਯੀਸੋਲੇਸ਼ਨ ਅਧੀਨ ਹਨ ਅਤੇ ਸਾਡੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ ਮਹਾਂਮਾਰੀ ਨਾਲ ਇਸ ਜੰਗ ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਲੁਧਿਆਣਾ ਡਾ ਸੁਖਜੀਵਨ ਕੱਕੜ ਨੇ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖਲ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਅਜਿਹੇ ਮਰੀਜ਼ ਟੈਸਟਿੰਗ ਸਮੇਂ ਸਿਰਫ਼ ਘਰੇਲੂ ਆਯੀਸੋਲੇਸ਼ਨ ਵਿੱਚ ਰਹਿਣ ਦਾ ਵਿਕਲਪ ਚੁਣਨ। ਉਨ੍ਹਾਂ ਕਿਹਾ ਕਿ ਹੁਣ ਤੱਕ 34882 ਮਰੀਜ਼ਾਂ ਨੂੰ ਘਰੇਲੂ ਆਯੀਸੋਲੇਸ਼ਨ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ ਜਿਨ੍ਹਾਂ ਵਿਚੋਂ 83 % ਨੇ ਟੈਲੀਫੋਨਤੇ ਸਾਡੇ ਸਮਰਪਿਤ ਸਿਹਤ ਮਾਹਿਰਾਂ ਦੀ ਡਾਕਟਰੀ ਸਲਾਹ ਪ੍ਰਾਪਤ ਕਰਕੇ ਸਫ਼ਲਤਾਪੂਰਵਕ ਰਿਕਵਰ ਕੀਤਾ ਹੈ ਅਤੇ ਹੁਣ ਤੱਕ ਕੇਵਲ 89 ਮਰੀਜ਼ਾਂ ਨੂੰ ਹੀ ਸੰਸਥਾਗਤ ਨਿਗਰਾਨੀ ਲਈ ਰੈਫਰ ਕੀਤਾ ਗਿਆ ਹੈ। ਸਿਵਲ ਸਰਜਨ ਲੁਧਿਆਣਾ ਨੇ ਕਿਹਾ ਕਿ ਘਰੇਲੂ ਆਯੀਸੋਲੇਸ਼ਨ ਅਧੀਨ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਲਈ ਸਾਰੇ ਪਿੰਡਾਂ ਦੇ ਹਰੇਕ ਬਲਾਕ ਵਿੱਚ ਰੈਪਿਡ ਰਿਸਪਾਂਸ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ਾਂ ਦੀ ਹਾਲਤ ਵਿਗੜਦੀ ਹੈ ਅਤੇ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਮਰੀਜ਼ਾਂ ਨੂੰ ਤੁਰੰਤ ਸਿਹਤ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ। ਸਿਵਲ ਸਰਜਨ ਲੁਧਿਆਣਾ ਕਿਹਾ ਕਿ ਜਿਲੇ ਵਿੱਚ 28 ਅਪ੍ਰੈਲ ਤੱਕ ਕੋਵਿਡ-19 ਦੇ 7853 ਐਕਟਿਵ ਮਾਮਲੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਲੱਛਣਾਂ, ਟੈਸਟਿੰਗ ਜਾਂ ਦਾਖਲੇ ਲਈ ਨੇੜਲੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਾਸਤੇ 24 ਘੰਟੇ, 104 ਹੈਲਪਲਾਈਨ ਵਿਸ਼ੇਸ਼ ਤੌਰ `ਤੇ ਕਾਰਜਸ਼ੀਲ ਕੀਤੀ ਗਈ ਹੈ। ਸਿਵਲ ਸਰਜਨ ਲੁਧਿਆਣਾ ਨੇ ਕਿਹਾ ਕਿ 16230 ਕੋਰੋਨਾ ਫ਼ਤਿਹ ਕਿੱਟਾਂ, ਜਿਸ ਵਿਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਜ਼ਰੂਰੀ ਦਵਾਈਆਂ ਹਨ, ਦੀ ਸਪਲਾਈ ਆਈ ਸੀ ਤੇ ਹੁਣ ਤਕ 14708 ਕਿੱਟਾਂ ਦੀ ਵੰਡ ਕਰ ਦਿੱਤੀ ਗਈ ਹੈ ਤੇ ਇਸ ਮਹੀਨੇ ਕੋਰੋਨਾ ਫ਼ਤਿਹ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਮਾਸ ਮੀਡੀਆ ਟੀਮ ਨੇ ਅੱਜ ਦੁਗਰੀ ਵਿਖੇ ਘਰਾਂ ਵਿਚ ਆਈਸੋਲੇਟ ਕੀਤੇ ਗਏ ਕੋਵਡ ਪੌਜ਼ਟਿਵ ਮਰੀਜਾਂ ਦੇ ਘਰਾਂ ਦਾ ਦੌਰਾ ਕੀਤਾ। ਅਜਿਹੇ ਵਿਅਕਤੀਆਂ ਦੇ ਰਿਸ਼ਤੇਦਾਰਾਂ / ਦੇਖਭਾਲ ਕਰਨ ਵਾਲਿਆਂ ਨੂੰ ਜਾਗਰੂਕ ਕੀਤਾ ਗਿਆ ਕਿ ਅਜਿਹੇ ਵਿਅਕਤੀਆਂ ਨੂੰ ਸਿਹਤਮੰਦ ਖੁਰਾਕ ਮੁਹੱਈਆ ਕਰਾਉਣ ਦੀ ਸਹੀ ਦੇਖਭਾਲ ਕਿਵੇਂ ਕੀਤੀ ਜਾਵੇ ਅਤੇ ਸਿਹਤ ਵਿਗੜਣ ਦੀ ਸਥਿਤੀ ਵਿਚ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।

About Author

Leave A Reply

WP2Social Auto Publish Powered By : XYZScripts.com