Friday, May 9

35 ਕਰੋੜ ਦੀ ਲਾਗਤ ਨਾਲ ਬਣ ਰਹੇ ਸੀਵਰੇਜ ਦਾ ਐਮਪੀ ਡਾ. ਅਮਰ ਸਿੰਘ ਨੇ ਰੱਖਿਆ ਨੀਂਹ ਪੱਥਰ

ਰਾਏਕੋਟ, (ਸੰਜੇ ਮਿੰਕਾ)-ਮਿਊਸੀਪਲ ਡਿਵੈਲਪਮੈਂਟ ਫੰਡ ਦੇ ਤਹਿਤ 35 ਕਰੋੜ ਦੀ ਲਾਗਤ ਨਾਲ ਸਥਾਨਕ ਸ਼ਹਿਰ ਵਿੱਚ ਪਾਏ ਜਾ ਰਹੇ ਸੌ ਫੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮ ਦੀ ਅੱਜ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਡਾ. ਅਮਰ ਸਿੰਘ ਵੱਲੋਂ ਗੁਰਦੁਆਰਾ ਬਾਬਾ ਜੋਰਾਵਰ ਸਿੰਘ-ਬਾਬਾ ਫਤਿਹ ਸਿੰਘ ਦੇ ਨਜਦੀਕ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੀਵਰੇਜ ਬੋਰਡ ਦੇ ਐਕਸੀਅਨ ਜੀਪੀ ਸਿੰਘ, ਕਾਮਿਲ ਅਮਰ ਸਿੰਘ ਬੋਪਾਰਾਏ, ਸੀਵਰੇਜ ਬੋਰਡ ਦੇ ਐਸ.ਡੀ.ਓ ਸੁਪਿੰਦਰ ਸਿੰਘ, ਕਾਰਜ ਸਾਧਕ ਅਫਸਰ ਅਮਰਇੰਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਐਮ.ਪੀ. ਡਾ. ਅਮਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚ ਜੋ ਪਹਿਲਾਂ ਸੀਵਰੇਜ ਪਾਇਆ ਹੋਇਆ ਹੈ, ਉਸ ਨਾਲ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਸਹੀ ਤਰੀਕੇ ਨਹੀਂ ਹੁੰਦੀ ਸੀ, ਜਿਸ ਕਾਰਨ ਸੀਵਰੇਜ ਜਾਮ ਹੋ ਜਾਂਦਾ ਸੀ ਅਤੇ ਗੰਦਾਪਾਣੀ ਗਲੀਆਂ ’ਚ ਆ ਜਾਂਦਾ ਸੀ। ਇਸ ਨੂੰ ਦੇਖਦੇ ਹੋਏ ਪੂਰੇ ਰਾਏਕੋਟ ਸ਼ਹਿਰ ਵਿੱਚ ਦੁਬਾਰਾ ਤੋਂ 17 ਕਰੋੜ ਦੀ ਲਾਗਤ ਨਾਲ ਸੀਵਰੇਜ ਪਾਇਆ ਜਾ ਰਿਹਾ ਹੈ, ਜਿਸ ਦੇ ਕੰਮ ਦੀ ਸ਼ੁਰੂਆਤ ਅੱਜ ਉਨ੍ਹਾਂ ਵੱਲੋਂ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 18 ਕਰੋੜ ਦੀ ਲਾਗਤ ਨਾਲ ਸੀਵਰੇਜ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਅਤੇ ਸ਼ਹਿਰ ਨੂੰ ਬੁਲੰਦੀਆਂ ਵੱਲ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਗਾ। ਉਨ੍ਹਾਂ ਕਿਹਾ ਕਿ ਸੀਵਰੇਜ ਤੋਂ ਇਲਾਵਾ ਸ਼ਹਿਰ ਵਿੱਚ 4 ਕਰੋੜ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਬਣ ਰਹੇ ਬੱਸ ਸਟੈਂਡ, ਸਿਵਲ ਹਸਪਤਾਲ ਵਿਖੇ 10 ਕਰੋੜ ਦੀ ਲਾਗਤ ਨਾਲ ਜੱਚਾ-ਬੱਚਾ ਕੇਂਦਰ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਡਿਗਰੀ ਕਾਲਜ ਅਤੇ ਆਈਟੀਆਈ ਦੀਆਂ ਬਿਲਡਿੰਗਾਂ ਦਾ ਕੰਮ ਤਕਰੀਬਨ ਪੂਰਾ ਹੋ ਚੁੱਕਾ ਹੈ, ਇੰਨ੍ਹਾਂ ’ਚ ਜਲਦੀ ਹੀ ਕਲਾਸਾਂ ਸ਼ੁਰੂ ਕੀਤੀ ਜਾਣਗੀਆਂ। ਇਸ ਮੌਕੇ ਯੂਥ ਆਗੂ ਕਾਮਿਲ ਅਮਰ ਸਿੰਘ ਬੋਪਾਰਾਏ ਨੇ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਐਮ.ਪੀ. ਡਾ. ਅਮਰ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਬੋਰਡ ਦੇ ਐਸ.ਡੀ.ਓ ਨੇ ਦੱਸਿਆ ਕਿ ਸ਼ਹਿਰ ਵਿੱਚ 17 ਕਰੋੜ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੀਵਰੇਜ ਦਾ ਕੰਮ ਕੀਤਾ ਜਾਵੇਗਾ। ਜਿਸ ਦੀ ਕੁੱਲ ਲੰਬਾਈ 50 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜਿਆਦਾਤਰ ਸ਼ਹਿਰ ਵਿੱਚ ਵਾਟਰ ਸਪਲਾਈ ਲਈ ਪਾਇਪਾਂ ਪਾਈਆਂ ਹੋਈਆਂ ਹਨ, ਜੋ ਰਹਿੰਦੀ ਹੈ ਉਸ ਦੀ ਲੰਬਾਈ 5 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਕਿ ਟੈਲੀਫੋਨ ਐਕਸਚੇਂਜ ਤੋਂ ਬਰਨਾਲਾ ਚੌਂਕ ਅਤੇ ਈਦਗਾਹ ਰੋਡ ਤੇ ਬੱਸ ਸਟੈਂਡ ਤੱਕ ਇਹ ਦੋਵੇਂ ਵੱਡੀਆਂ ਲਾਇਨਾਂ ਹਨ, ਜਿਸ ਦਾ ਕੰਮ ਜਲਦੀ ਨੇਪਰੇ੍ਹ ਚਾੜ ਦਿੱਤਾ ਜਾਵੇਗਾ। ਇਸ ਮੌਕੇ ਓਐਸਡੀ ਜਗਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਜੇਈ ਸੁਖਦੇਵ ਸਿੰਘ, ਐਸਓ ਰਾਜਿੰਦਰ ਢਿੱਲੋਂ, ਚੇਅਰਮੈਨ ਸੁਖਪਾਲ ਸਿੰਘ, ਪ੍ਰਧਾਨ ਏਬੰਤ ਜੈਨ, ਵਿਨੋਦ ਜੈਨ (ਪੁਜਾਰੀ ਫੀਡ ਵਾਲੇ) ਪ੍ਰਧਾਨ ਸੁਦਰਸ਼ਨ ਜੋਸ਼ੀ, ਕੌਂਸਲਰ ਮੁਹੰਮਦ ਇਮਰਾਨ, ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਰਾਜਿੰਦਰ ਸਿੰਘ ਰਾਜੂ, ਕੌਂਸਲਰ ਗੁਰਦਾਸ ਮਾਨ, ਕੌਂਸਲਰ ਸੁਖਵਿੰਦਰ ਸਿੰਘ ਗਰੇਵਾਲ, ਸੰਦੀਪ ਸਿੱਧੂ, ਨਰੈਣ ਦੱਤ ਕੌਸ਼ਿਕ, ਕੇਕੇ ਸ਼ਰਮਾਂ, ਵਿਨੋਦ ਜੈਨ ਰਾਜੂ, ਜਸਪਿੰਦਰ ਪਿੱਲਾ, ਗੁਰਦਿਆਲ ਸਿੰਘ, ਜੋਗਿੰਦਰਪਾਲ ਮੱਕੜ, ਸੁਰਜੀਤ ਸਿੰਘ, ਸੁਖਪਾਲ ਸਿੰਘ ਕਾਕੂ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com