Sunday, September 14

ਜ਼ਿਲ੍ਹੇ ਦੀਆਂ ਮੰਡੀਆਂ ‘ਚ 8.61 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

  • ਕਿਸਾਨਾਂ ਨੂੰ 1549.24 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ

ਲੁਧਿਆਣਾ, (ਸੰਜੇ ਮਿੰਕਾ) – ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਤੱਕ ਲੁਧਿਆਣਾ ਦੀਆਂ ਵੱਖ ਵੱਖ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ 861081 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਵੇਰਵਿਆਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਨਾਜ ਦੀ ਖਰੀਦ ਪ੍ਰਕਿਰਿਆ ਸੁਰੂ ਹੋਣ ਤੋਂ ਬਾਅਦ ਹੁਣ ਤੱਕ 861081 ਮੀਟ੍ਰਿਕ ਟਨ ਕਣਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆ ਚੁੱਕੀ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ ਪੂਰਾ ਸਟਾਕ ਖਰੀਦਿਆ ਵੀ ਜਾ ਚੁੱਕਾ ਹੈ।
ਇਸੇ ਤਰ੍ਹਾਂ ਸ੍ਰੀ ਸ਼ਰਮਾ ਨੇ ਕਿਹਾ ਕਿ ਪਿਛਲੇ 72 ਘੰਟਿਆਂ ਵਿੱਚ ਹੁਣ ਤੱਕ 813993 ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 1549.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਵੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀ.ਐਫ.ਐਸ.ਸੀ. ਸ.ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਟੀਮਾਂ ਨੇ ਇੰਸਪੈਕਟਰ ਜਸਵਿੰਦਰ ਸਿੰਘ ਪੰਧੇਰ ਅਤੇ ਹੋਰਨਾਂ ਸਮੇਤ ਮੰਡੀ ਗੁੱਜਰਵਾਲ ਅਤੇ ਹੋਰ ਅਨਾਜ ਮੰਡੀਆਂ ਵਿੱਚ ਨਿਰੀਖਣ ਕੀਤਾ ਅਤੇ ਠੇਕੇਦਾਰਾਂ ਨੂੰ ਖਰੀਦ ਸਟਾਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਕਿਹਾ।

About Author

Leave A Reply

WP2Social Auto Publish Powered By : XYZScripts.com