Friday, May 9

ਗੁਰੁ ਤੇਗ ਬਹਾਦਰ ਸਾਹਿਬ ਨੂੰ ਸਮੱਰਪਿਤ ਸਕੂਲ ਪੱਧਰੀ ਮੁਕਾਬਲੇ ਸ਼ੁਰੂ

ਲੁਧਿਆਣਾ,(ਸੰਜੇ ਮਿੰਕਾ)-ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਤੇ ਡਾਇਰੈਕਟਰ  ਐਸਸੀਈਆਰਟੀ ਸ੍ਰੀ ਜਗਤਾਰ ਸਿੰਘ ਦੀ ਦੇਖ-ਰੇਖ ਚਾਰ ਵੱਖ-ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ (ਸੈ.ਸਿੱ.) ਸ੍ਰੀ ਲਖਵੀਰ ਸਿੰਘ ਸਮਰਾ ਨੇ ਦੱਸਿਆ ਕਿ ਇਹ ਮੁਕਾਬਲੇ ਪਹਿਲਾਂ ਸਕੂਲ ਪੱਧਰ ਤੇ ਹੋਣਗੇ ਅਤੇ ਦੋ ਗਰੁੱਪਾਂ ਵਿੱਚ ਵੰਡੇ ਗਏ ਹਨ।ਉਨਾਂ ਦੱਸਿਆ ਕਿ ਪਹਿਲੇ ਗਰੁੱਪ ਵਿੱਚ 6ਵੀਂ ਤੋਂ 8ਵੀਂ ਅਤੇ ਦੂਜੇ ਗਰੁੱਪ ਵਿੱਚ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਭਾਗ ਲੈਣਗੇ।ਸਕੂਲ ਪੱਧਰ ਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਬਲਾਕ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ ਅਤੇ ਬਲਾਕ ਪੱਧਰੀ ਮੁਕਾਬਲੇ ਤੋਂ ਬਾਦ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲੇ ਹੋਣਗੇ।ਉਪ ਜ਼ਿਲਾ ਸਿੱਖਿਆ ਅਫਸਰ ਡਾ. ਚਰਨਜੀਤ ਸਿੰਘ ਜਲਾਜਣ ਨੇ ਮੁਕਾਬਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਾਰੇ ਸਕੂਲਾਂ ਵਲੋਂ ਭਾਗ ਲੈਣਾ ਜਰੂਰੀ ਹੈ ਅਤੇ ਇਸ ਸਬੰਧੀ ਬਲਾਕ ਪੱਧਰ ਤੇ ਪ੍ਰਿੰਸੀਪਲ ਸਾਹਿਬਾਨ ਨੂੰ ਬਤੌਰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਸਕੂਲ ਮੁੱਖੀਆਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੀ ਸ਼ਮੂਲਅੀਤ ਯਕੀਨੀ ਬਣਾਈ ਜਾ ਸਕੇ।ਇਨ੍ਹਾਂ ਮੁਕਾਬਲਿਆਂ ਦੀ ਰੂਪ ਰੇਖਾ ਬਾਰੇ ਦੱਸਦਿਆਂ ਜ਼ਿਲਾ ਨੋਡਲ ਅਫਸਰ ਗੁਰਕ੍ਰਿਪਾਲ ਸਿੰਘ ਬਰਾੜ ਨੇ ਕਿਹਾ ਕਿ ਵਿਦਿਅਕ ਮੁਕਾਬਲਿਆਂ ਦੇ ਪਹਿਲੇ ਗੇੜ ਵਿੱਚ ਲੇਖ ਲਿਖਣ ਮੁਕਾਬਲੇ 31 ਮਈ ਤੱਕ ਸਕੂਲ ਪੱਧਰ ਤੇ ਹੋਣਗੇ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਬਲਾਕ ਪੱਧਰ ਤੇ ਹੋਣ ਵਾਲੇ ਮੁਕਾਬਲੇ ਵਿੱਚ ਭਾਗ ਲੈਣਗੇ।ਇਸ ਮੌਕੇ ਤੇ ਸੁਪਰਡੈਂਟ ਪਰਮਜੀਤ ਸਿੰਘ, ਕਲਰਕ ਗੁਰਪ੍ਰੀਤ ਸਿੰਘ ਟੂਸਾ ਅਤੇ ਤਕਨੀਕੀ ਸਹਾਇਕ ਪ੍ਰੀਤ ਮਹਿੰਦਰ ਸਿੰਘ ਤੇ ਵਿਪਨ ਪਾਲ ਗੁਰੂ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com