Saturday, May 10

ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਅਨਾਜ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

  • 8.83 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ, 74% ਤੋਂ ਵੱਧ ਹੋਈ ਲਿਫਟਿੰਗ ਤੇ 1626.18 ਕਰੋੜ ਦੀ ਕੀਤੀ ਗਈ ਹੈ ਕਿਸਾਨਾਂ ਨੂੰ ਅਦਾਇਗ
  • ਫੂਡ ਸਪਲਾਈ ਟੀਮਾਂ ਵੱਲੋਂ ਮੁੱਲਾਂਪੁਰ ਤੇ ਕਿਲ੍ਹਾ ਰਾਏਪੁਰ ਦੀਆਂ ਮੰਡੀਆਂ ਦਾ ਕੀਤਾ ਮੁਆਇਨਾ

ਲੁਧਿਆਣਾ, (ਸੰਜੇ ਮਿੰਕਾ) – ਮੌਸਮ ਦੀ ਖਰਾਬ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਲੋੜੀਂਦੇ ਕਦਮ ਚੁੱਕਣ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇੱਕ ਅਨਾਜ ਦਾ ਇੱਕ ਦਾਣਾ ਵੀ ਖਰਾਬ ਨਾ ਹੋਵੇ। ਤੁਰੰਤ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਮੌਸਮ ਦੇ ਖਰਾਬ ਹੋਣ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਹਾਲਾਂਕਿ 74% ਤੋਂ ਵੱਧ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ, ਫੇਰ ਵੀ ਮੰਡੀਆਂ ਵਿਚੋਂ ਹੋਰ ਕਣਕ ਚੁੱਕਣ ਲਈ ਕੋਸ਼ਿਸਾਂ ਤੇਜ਼ ਕਰਨੀਆਂ ਚਾਹੀਦੀਆਂ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਖਰੀਦ ਕੀਤੇ ਅਨਾਜ ਨੂੰ ਦਾਣਾ ਮੰਡੀਆਂ/ਖਰੀਦ ਕੇਂਦਰਾਂ ਵਿੱਚ ਸੁਰੱਖਿਅਤ ਜਗ੍ਹਾ ਤੇ ਸਟੋਰ ਕਰਨ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਕਣਕ ਨੂੰ ਕੋਈ ਨੁਕਸਾਨ ਨਾ ਪਹੁੰਚੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਖਰੀਦ ਕੀਤੇ ਅਨਾਜ ਦੀ ਬੇਹਤਰੀਨ ਢੰਗ ਨਾਲ ਸੰਭਾਲ ਕਰਨਾ ਸਾਰੇ ਅਧਿਕਾਰੀਆਂ ਦਾ ਨਿਯਮਤ ਫਰਜ਼ ਹੈ ਕਿਉਂਕਿ ਇਹ ਹੁਣ ਇਕਰਾਸ਼ਟਰੀ ਖਜ਼ਾਨਾ ਬਣ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਨਾਜ ਮੰਡੀਆਂ/ਖਰੀਦ ਕੇਂਦਰਾਂ ਦਾ ਦੌਰਾ ਕਰਨ ਅਤੇ ਅਨਾਜ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 9 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜੇ ਤੱਕ ਪ੍ਰਸ਼ਾਸਨ ਨੇ ਵੱਖ ਵੱਖ ਅਨਾਜ ਮੰਡੀਆਂ/ਖਰੀਦ ਕੇਂਦਰਾਂ ਵਿੱਚ 883981 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਪੂਰਾ ਪਹੁੰਚਿਆ ਸਟਾਕ ਖਰੀਦ ਲਿਆ ਗਿਆ ਹੈ ਅਤੇ ਪ੍ਰਸ਼ਾਸਨ ਨੇ 74% ਕਣਕ ਚੁੱਕ ਲਈ ਹੈ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਹੁਣ ਤੱਕ 1626.18 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀ.ਐੱਫ.ਐੱਸ.ਸੀ. ਸ. ਸੁਖਵਿੰਦਰ ਸਿੰਘ ਗਿੱਲ ਨੇ ਇੰਸਪੈਕਟਰ ਗੁਰਵਿੰਦਰ ਸਿੰਘ, ਮਨਜੀਤ ਸਚਦੇਵਾ, ਖੁਸ਼ਵੰਤ ਸਿੰਘ, ਹਰਪ੍ਰੀਤ ਸਿੰਘ, ਸਾਹਿਲਜੀਤ ਸਿੰਘ ਅਤੇ ਜਸਵਿੰਦਰ ਸਿੰਘ ਪੰਧੇਰ ਸਮੇਤ ਮਾਰਕੀਟ ਕਮੇਟੀ ਮੁੱਲਾਂਪੁਰ ਅਤੇ ਕਿਲਾ ਰਾਏਪੁਰ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਲਿਫਟਿੰਗ ਪ੍ਰਕਿਰਿਆ ਦਾ ਨਿਰੀਖਣ ਕੀਤਾ ਅਤੇ ਠੇਕੇਦਾਰਾਂ ਤੇ ਸਟਾਫ ਨੂੰ ਤੁਰੰਤ ਲਿਫਟਿੰਗ ਲਈ ਵਧੇਰੇ ਲੇਬਰ/ਟਰੱਕਾਂ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ. ਉਨ੍ਹਾਂ ਅੱਗੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਸਟਾਕ ਨੂੰ ਖਰਾਬ ਮੌਸਮ ਤੋਂ ਬਚਾਉਣ ਲਈ ਚੰਗੀ ਤਰ੍ਹਾਂ ਢੱਕਿਆ ਜਾਵੇ।

About Author

Leave A Reply

WP2Social Auto Publish Powered By : XYZScripts.com