
ਲੁਧਿਆਣਾ (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਸਖਤ ਦਿਸ਼ਾ-ਨਿਰਦੇਸ਼ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਵੀ ਹੁਣ ਸਖ਼ਤੀ ਸ਼ੁਰੂ ਕਰ ਦਿੱਤੀ ਹੈ ਜਗ੍ਹਾ ਜਗ੍ਹਾ ਉਪਰ ਨਾਕੇ ਲਗਾਏ ਗਏ ਹਨ ਜਿਹੜੇ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਕਈਆਂ ਉਪਰ ਐਫ਼ਆਈਆਰ ਵੀ ਦਰਜ ਕੀਤੀ ਗਈ ਹੈ । ਲੁਧਿਆਣਾ ਡੀਸੀਪੀ ਅਸ਼ਵਨੀ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁਧਿਆਣਾ ਵਿੱਚ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਉਪਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਕਈ ਜਗਾ ਪਰ ਨਾਕਾਬੰਦੀ ਕੀਤੀ ਗਈ ਹੈ । ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕੇ ਲੋਕ ਪ੍ਰਸ਼ਾਸ਼ਨ ਦਾ ਸਾਥ ਦੇਣ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ ।