Saturday, May 9

ਸਕੂਲ ਪੱਧਰੀ ਮੁਕਾਬਲਿਆਂ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ- ਜ਼ਿਲਾ ਸਿੱਖਿਆ ਅਫਸਰ ਸ੍ਰੀ ਲਖਵੀਰ ਸਿੰਘ ਸਮਰਾ

ਲੁਧਿਆਣਾ (ਸੰਜੇ ਮਿੰਕਾ)- ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਤੇ ਡਾਇਰੈਕਟਰ  ਐਸਸੀਈਆਰਟੀ ਸ੍ਰੀ ਜਗਤਾਰ ਸਿੰਘ ਕੁੂਲੜੀਆ ਦੀ ਦੇਖ-ਰੇਖ ਵੱਖ-ਵੱਖ ਵਿਦਿਅਕ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ (ਸੈ.ਸਿੱ.) ਸ੍ਰੀ ਲਖਵੀਰ ਸਿੰਘ ਸਮਰਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਡਾ. ਚਰਨਜੀਤ ਸਿੰਘ ਜਲਾਜਣ ਨੇ ਦੱਸਿਆ ਕਿ ਵਿਦਿਅਕ ਮੁਕਾਬਲਿਆਂ ਦੇ ਪਹਿਲੇ ਗੇੜ ਵਿੱਚ ਸ਼ੁਰੂ ਹੋਏ ਲੇਖ ਲਿਖਣ ਮੁਕਾਬਲੇ ਲਈ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨਾਂ ਦੱਸਿਆ ਕਿ ਇਹ ਮੁਕਾਬਲੇ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਅਲੱਗ-ਅਲੱਗ ਗਰੁੱਪਾਂ ਵਿੱਚ ਭਾਗ ਲੈਣਗੇ। ਸਕੂਲ ਪੱਧਰ ਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਬਲਾਕ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ।ਇਸ ਮੌਕੇ ਤੇ ਜ਼ਿਲਾ ਨੋਡਲ ਅਫਸਰ ਗੁਰਕ੍ਰਿਪਾਲ ਸਿੰਘ ਬਰਾੜ, ਸੁਪਰਡੈਂਟ ਪਰਮਜੀਤ ਸਿੰਘ, ਕਲਰਕ ਗੁਰਪ੍ਰੀਤ ਸਿੰਘ ਟੂਸਾ ਅਤੇ ਤਕਨੀਕੀ ਸਹਾਇਕ ਪ੍ਰੀਤ ਮਹਿੰਦਰ ਸਿੰਘ ਤੇ ਵਿਪਨ ਪਾਲ ਗੁਰੂ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com