Monday, June 30

ਜ਼ਿਲ੍ਹੇ ‘ਚ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ

  • ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਕਰਕੇ ਲਿਆ ਗਿਆ ਇਹ ਫੈਸਲਾ

ਲੁਧਿਆਣਾ, (ਸੰਜੇ ਮਿੰਕਾ, ਅਰੁਣ ਜੈਨ) – ਕੋਵਿਡ ਮਾਮਲਿਆਂ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਤੁਰੰਤ ਪ੍ਰਭਾਵ ਨਾਲ ਸੇਵਾ ਕੇਂਦਰਾਂ ਦਾ ਸਮਾਂ ਬਦਲ ਕੇ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ ਅਤੇ ਉਨ੍ਹਾ ਅੱਗੇ ਕਿਹਾ ਗਿਆ ਕਿ ਇਹ ਕਦਮ ਸੇਵਾ ਕੇਂਦਰਾਂ ਵਿੱਚ ਲੋਕਾਂ ਦੇ ਇਕੱਠ ਨੂੰ ਘੱਟ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਕੁੱਲ 38 ਸੇਵਾ ਕੇਂਦਰ ਹਨ ਜਿਨਾਂ ਵਿੱਚ ਵਿੱਚ 29 ਸ਼ਹਿਰੀ ਅਤੇ 9 ਸੇਵਾ ਕੇਂਦਰ ਦਿਹਾਤੀ ਖੇਤਰਾਂ ਵਿੱਚ ਸਥਿਤ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਸੇਵਾ ਕੇਂਦਰ ਲੋਕਾਂ ਨੂੰ ਕੁੱਲ 327 ਨਾਗਰਿਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਹਨ ਅਤੇ ਕਿਸੇ ਵੀ ਤਰ੍ਹਾ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com