Friday, May 9

ਡਿਪਟੀ ਕਮਿਸ਼ਨਰ ਵੱਲ਼ੋ ਕੋਵਿਡ-19 ਮਹਾਂਮਾਰੀ ਵਿੱਰੁਧ ਛੇੜੀ ਜੰਗ ਦੌਰਾਨ ਨਰਸਾਂ ਵੱਲੋਂ ਕੜੀ ਮਿਹਨਤ ਨਾਲ ਨਿਭਾਈ ਜਾ ਰਹੀ ਡਿਊਟੀ ਨੂੰ ਕੀਤਾ ਸਲਾਮ

  • ਕਿਹਾ! ਮਨੁੱਖਤਾਂ ਇਨ੍ਹਾਂ ਬਿਨ੍ਹਾਂ ਵਰਦੀ ਵਾਲੇ ਸੈਨਿਕਾਂ ਦੀ ਹਮੇਸ਼ਾ ਕਰਜ਼ਾਈ ਰਹੇਗੀ

ਲੁਧਿਆਣਾ, (ਸੰਜੇ ਮਿੰਕਾ) – ਕੋਵਿਡ-19 ਮਹਾਂਮਾਰੀ ਦੌਰਾਨ ਨਰਸਾਂ ਵੱਲੋਂ ਕੜੀ ਮਿਹਨਤ ਨਾਲ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਇਸ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਉਨ੍ਹਾਂ ਦੀ ਸਮਰਪਿਤ ਭਾਵਨਾ ਨੂੰ ਸਲਾਮ ਕੀਤਾ। ਇਸ ਮੁਸ਼ਕਲ ਘੜੀ ਵਿੱਚ ਦਿਨ-ਰਾਤ ਕੰਮ ਕਰ ਰਹੀਆਂ ਸਮੂਹ ਨਰਸਾਂ ਨੂੰ ਇੱਕ ਵੀਡੀਓ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਨਰਸਾਂ ਵੱਲੋਂ ਬੇਮਿਸਾਲ ਉਪਰਾਲੇ ਕਰਦਿਆਂ ਦੂਜਿਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਆਪਣੀ ਜਾਨ ਨੂੰ ਵੀ ਜੋਖਮ ਵਿੱਚ ਪਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੀ ਮਾਰੂ ਲਹਿਰ ਨੇ ਸਾਰੇ ਦੇਸ਼ ਨੂੰ ਆਪਣੀ ਚਪੇਟ ਵਿੱਚ ਲਿਆ ਹੈ ਅਤੇ ਸਿਹਤ ਸੰਭਾਲ ਕਰਮਚਾਰੀ ਖ਼ਾਸਕਰ ਨਰਸਾਂ ਇਸ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸ਼ਲਾਘਾਯੋਗ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਰਸਾਂ ਨੇ ਮਨੁੱਖਤਾ ਦੀ ਹੋਂਦ ਨੂੰ ਬਚਾਉਣ ਲਈ ਅਣਥੱਕ ਸੇਵਾ ਕਰਦਿਆਂ ਮਿਸਾਲੀ ਫਰਜ਼ ਨਿਭਾਇਆ ਹੈ। ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟਾਈ ਹੈ ਕਿ ਨਰਸ਼ਾਂ ਦੁਆਰਾ ਕੀਤੀ ਗਈ ਸਖਤ ਮਿਹਨਤ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਵਰਦੀ ਵਾਲੇ ਇਨ੍ਹਾਂ ਸੈਨਿਕਾਂ ਦੀ ਸਖਤ ਮਿਹਨਤ ਦੂਜਿਆਂ ਲਈ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਣਾ ਵਜੋਂ ਕੰਮ ਕਰੇਗੀ।

About Author

Leave A Reply

WP2Social Auto Publish Powered By : XYZScripts.com