- 8.5 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਸਮਾਰਟ ਸਕੂਲ – ਡਾਵਰ
- 6 ਮਹੀਨਿਆਂ ਵਿਚ ਮੁਕੰਮਲ ਹੋਣ ਦਾ ਜਤਾਇਆ ਭਰੋਸਾ
ਲੁਧਿਆਣਾ, (ਸੰਜੇ ਮਿੰਕਾ) – ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਅੱਜ ਸ਼ਹਿਰ ਦੇ ਕਿਦਵਈ ਨਗਰ ਇਲਾਕੇ ਵਿੱਚ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ ਅਤੇ ਸ੍ਰੀ ਮਾਣਿਕ ੈੈਡਾਵਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਦੇ ਯਤਨਾਂ ਸਦਕਾ, ਨਗਰ ਸੁਧਾਰ ਟਰੱਸਟ ਨੇ ਸ਼ਹਿਰ ਦੇ ਕਿਦਵਈ ਨਗਰ ਇਲਾਕੇ ਵਿੱਚ 8250 ਵਰਗ ਗਜ਼ ਵਾਲੀ ਜ਼ਮੀਨ ਦਾ ਇੱਕ ਪ੍ਰਮੁੱਖ ਹਿੱਸਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਲਈ ਸਿੱਖਿਆ ਵਿਭਾਗ ਨੂੰ ਸੌਂਪਿਆ ਸੀ। ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਦੱਸਿਆ ਕਿ ਲਗਭਗ 50 ਕਰੋੜ ਰੁਪਏ ਦੀ ਇਹ ਜ਼ਮੀਨ ਐਲ.ਆਈ.ਟੀ. ਨੇ ਸਿਖਿਆ ਵਿਭਾਗ ਨੂੰ ਪੂਰੀ ਤਰ੍ਹਾਂ ਮੁਫਤ ਸੌਂਪ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮ ਵਿਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਰਾਜ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਦਵਈ ਨਗਰ ਵਿਚ ਜ਼ਮੀਨ ਦੇ ਇਸ ਖ਼ਾਸ ਹਿੱਸੇ ਵਿਚ ਇਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਰਟ ਸਕੂਲ ਦੀ ਉਸਾਰੀ ਨਾਲ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕੈਬਨਿਟ ਮੰਤਰੀਆਂ ਸ੍ਰੀ ਬ੍ਰਹਮ ਮਹਿੰਦਰਾ ਅਤੇ ਸ੍ਰੀ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਕੈਪਟਨ ਸੰਦੀਪ ਸੰਧੂ ਤੋਂ ਇਲਾਵਾ ਹੋਰਨਾਂ ਵੱਲੋਂ ਕੀਤੀ ਸਖਤ ਮਿਹਨਤ ਲਈ ਧੰਨਵਾਦ ਕੀਤਾ ਜਿਨ੍ਹਾਂ ਸਦਕਾ ਇਹ ਜ਼ਮੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਉਸਾਰੀ ਲਈ ਸਿੱਖਿਆ ਵਿਭਾਗ ਨੂੰ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ 8.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਹੈ ਇਹ ਸਕੂਲ ਅਗਲੇ 6 ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਨਾਲ ਲੁਧਿਆਣਾ ਕੇਂਦਰੀ ਹਲਕੇ ਦੇ 8 ਵਾਰਡਾਂ ਦੇ ਲੱਖਾਂ ਵਸਨੀਕਾਂ ਨੂੰ ਲਾਭ ਪਹੁੰਚਾਇਆ ਜਾਵੇਗਾ।