Friday, May 9

ਡੀ.ਜੀ.ਪੀ. ਰੇਲਵੇ, ਆਈ.ਜੀ., ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਸ਼ਹੀਦ ਏ.ਐਸ.ਆਈ. ਭਗਵਾਨ ਸਿੰਘ ਦੀ ਅੰਤਿਮ ਵਿਦਾਇਗੀ ‘ਚ ਸ਼ਮੂਲੀਅਤ

ਲੁਧਿਆਣਾ, (ਸੰਜੇ ਮਿੰਕਾ)  – ਜਗਰਾਉਂ ਦਾਣਾ ਮੰਡੀ ਵਿੱਚ ਤਲਾਸ਼ੀ ਦੌਰਾਨ ਕਾਰ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰਨ ਨਾਲ ਸ਼ਹੀਦ ਹੋਏ, ਏ.ਐੱਸ.ਆਈ. ਭਗਵਾਨ ਸਿੰਘ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ, ਪੁਲਿਸ ਮੁਲਾਜ਼ਮਾਂ ਅਤੇ ਸੈਂਕੜੇ ਲੋਕਾਂ ਵੱਲੋਂ ਨਮ ਅੱਖਾਂ ਨਾਲ ਸਰਧਾਂਜਲੀ ਭੇਟ ਕਰਦਿਆਂ ਅੰਤਿਮ ਵਿਦਾਇਗੀ ਦਿੱਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਰੇਲਵੇ) ਸ੍ਰੀ ਸੰਜੀਵ ਕੁਮਾਰ ਕਾਲੜਾ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ. ਲੁਧਿਆਣਾ ਰੇਂਜ) ਸ. ਨੌਨਿਹਾਲ ਸਿੰਘ ਵੱਲੋਂ ਸ਼ਹੀਦ ਏ.ਐਸ.ਆਈ. ਭਗਵਾਨ ਸਿੰਘ ਨੂੰ  ਸ਼ਰਧਾਂਜਲੀ ਦਿੱਤੀ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਰੀਥ ਭੇਂਟ ਕੀਤੀ ਜਦੋਂ ਕਿ ਐਸ.ਐਸ.ਪੀ. ਸ. ਚਰਨਜੀਤ ਸਿੰਘ ਨੇ ਵੀ ਸ਼ਹੀਦ ਨੂੰ ਸਰਧਾਂਜਲੀ ਭੇਂਟ ਕੀਤੀ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਵੀ ਸਾਂਝੀ ਕੀਤੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਅਤੇ ਉਸਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬੱਲ ਬਖ਼ਸੇ।

About Author

Leave A Reply

WP2Social Auto Publish Powered By : XYZScripts.com