Friday, May 9

ਵਰਿੰਦਰਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਵੱਲੋਂ ਸਿਰੋਪਾ ਪਾ ਕੇ ਸਨਮਾਨਿਤ ਕੀਤਾ

 लुधियाना  (विशाल, आयुष मित्तल)- ਜਿਵੇਂ ਜਿਵੇਂ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਨੇ ਐਵੇਂ ਹੀ ਅਕਾਲੀ ਦਲ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ ਇਸੇ ਦੇ ਤਹਿਤ ਹਲਕਾ ਉੱਤਰੀ ਵਿੱਚ  ਸ਼੍ਰੋਮਣੀ ਅਕਾਲੀ ਦਲ ਦੇ ਵਾਇਸ ਪ੍ਰਧਾਨ ਵਿਜੈ ਦਾਨਵ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਹੈਬੋਵਾਲ ਸਥਿਤ ਮੀਟਿੰਗ ਕੀਤੀ ਗਈ ਜਿਸ ਵਿੱਚ ਵਰਿੰਦਰਦੀਪ ਸਿੰਘ ਨੂੰ ਸ਼ਰੋਮਣੀ ਅਕਾਲੀ ਦਲ ਸ਼ਹਿਰੀ ਰਾਜਪੂਤ ਸਭਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਵਰਿੰਦਰਦੀਪ ਸਿੰਘ ਨੇ ਪਾਰਟੀ ਦਾ ਧੰਨਵਾਦ ਕੀਤਾ ਉਥੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀ ਮਜ਼ਬੂਤੀ ਲਈ ਘਰ-ਘਰ ਜਾ ਵਰਕਰਾਂ ਨੂੰ ਜੋੜਨ ਦੀ ਵੀ ਗੱਲ ਕਹੀ, ਇਸ ਦੌਰਾਨ ਵਿਜੇ ਦਾਨਵ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਤਾਂ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਇਸ ਦੌਰਾਨ ਉਨ੍ਹਾਂ ਵਰਿੰਦਰ ਦੀਪ ਦਾ ਵੀ ਸਿਰੋਪਾ ਪਾ ਕੇ ਸਨਮਾਨ ਕਰ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨਗੇ. ਮੀਟਿੰਗ ਵਿੱਚ ਸਰਕਲ ਪ੍ਰਧਾਨ ਸ. ਕੁਲਵਿੰਦਰ ਸਿੰਘ ਬਜਾਵਾ, ਸ. ਪਰਮਵੀਰ ਸਿੰਘ  (ਬਾਵਾ), ਸ. ਰਤਨ ਸਿੰਘ ਭੁੱਲਰ, ਸ. ਕੰਵਲ ਜੀਤ ਸਿੰਘ, ਸ. ਜਸਬੀਰ ਸਿੰਘ ਜੱਸੀ, ਰਮਨ ਸ਼ਰਮਾ , ਸੁਮੀਤ ਕੁਮਾਰ ਆਦਿ ਹਾਜਰ ਸਨ।

About Author

Leave A Reply

WP2Social Auto Publish Powered By : XYZScripts.com