Saturday, May 10

ਵਿਧਾਨ ਸਭਾ ਕਮੇਟੀ ਵੱਲੋਂ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਨਾਲ ਕੀਤੀ ਮੁਲਾਕਾਤ

  • ਕਿਸਾਨੀ ਧਰਨੇ ਦੌਰਾਨ ਜਖ਼ਮੀ ਕਿਸਾਨਾਂ/ਹੋਰਾਂ ਦੇ ਕੀਤੇ ਬਿਆਨ ਦਰਜ਼

ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਅੱਜ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਉਨ੍ਹਾਂ ਪੀੜਤਾਂ ਨਾਲ ਮੁਲਾਕਾਤ ਕੀਤੀ ਜਿਹੜੇ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਜ਼ਖਮੀ ਹੋਏ ਸਨ ਜਾਂ ਪੁਲਿਸ ਦੁਆਰਾ ਕਥਿਤ ਤੌਰ ‘ਤੇ ਉਨ੍ਹਾਂ ਨੂੰ ਤਸੀਹੇ ਦਿੱਤੇ ਗਏ ਸਨ। ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਦੀ ਅਗਵਾਈ ਵਾਲੀ ਕਮੇਟੀ ਜਿਸ ਵਿੱਚ ਸ. ਫਤਹਿ ਜੰਗ ਸਿੰਘ ਬਾਜਵਾ (ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ), ਸ. ਕੁਲਬੀਰ ਸਿੰਘ ਜ਼ੀਰਾ, ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਵਿਧਾਨ ਸਭਾ ਦੇ ਹੋਰ ਮੈਂਬਰਾਂ ਨੇ ਜਖ਼ਮੀ ਕਿਸਾਨਾਂ ਜਾਂ ਕਥਿਤ ਤੌਰ ‘ਤੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਹੋਰਾਂ ਦੇ ਬਿਆਨ ਦਰਜ ਕੀਤੇ। ਕਮੇਟੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ, ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕਰਕੇ ਇਹ ਕਮੇਟੀ ਬਣਾਈ ਹੈ। ਕਮੇਟੀ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਖੇਤਰ ਦਾ ਦੌਰਾ ਕਰੇਗੀ ਅਤੇ ਦਿੱਲੀ ਤੇ ਹਰਿਆਣਾ ਪੁਲਿਸ ਫੋਰਸ ਵੱਲੋਂ ਕੀਤੇ ਅੱਤਿਆਚਾਰ ਤੋਂ ਪੀੜ੍ਹਤਾਂ ਨਾਲ ਮੁਲਾਕਾਤ ਕਰੇਗੀ। ਕਮੇਟੀ ਨੇ ਪੀੜਤਾਂ ਨੂੰ ਇਨਸਾਫ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਵਿਧਾਨ ਸਭਾ ਤੋ਼ ਪਹਿਲਾਂ ਰਿਪੋਰਟ ਵਿੱਚ ਹੋਏ ਹਰ ਤਸ਼ੱਦਦ ਨੂੰ ਉਜਾਗਰ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੁਲਿਸ ਹੱਥੋਂ ਹੋਏ ਜੁਲਮ ਬਾਰੇ ਆਪਣਾ ਬਿਆਨ ਦਰਜ ਕਰਾਉਣਾ ਚਾਹੁੰਦਾ ਹੈ ਉਹ 97797-11022 ਅਤੇ 80544-95901 ‘ਤੇ ਫੋਨ ਕਰ ਸਕਦਾ ਹੈ। ਇਸ ਦੌਰਾਨ ਪੀੜਤਾਂ ਨੇ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਸ਼ਲਾਘਾ ਵੀ ਕੀਤੀ।

About Author

Leave A Reply

WP2Social Auto Publish Powered By : XYZScripts.com