Tuesday, December 9

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ

  • ਹਵਾਲਾਤੀਆਂ ਤੇ ਕੈਦੀਆਂ ਦੀਆਂ ਸੁਣੀਆਂ ਸਮੱਸਿਆਵਾਂ,  ਜੇਲ੍ਹ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ, (ਸੰਜੇ ਮਿੰਕਾ) – ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੱਲ ਕੇਂਦਰੀ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ  ਬੰਦ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜੇਲ੍ਹ ਅਧਿਕਾਰੀਆਂ ਨੂੰ  ਬੰਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਲਈ ਆਖਿਆ ਗਿਆ ।  ਇਸ ਦੌਰੇ ਦੌਰਾਨ ਮਾਨਯੋਗ ਸਕੱਤਰ ਵੱਲੋਂ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨੂੰ ਦੱਸਿਆ ਗਿਆ ਕਿ ਜੇਕਰ ਉਹ ਆਪਣੇ ਨਿੱਜੀ ਪੱਧਰ ‘ਤੇ  ਕੇਸ ਦੀ ਪੈਰਵੀ ਲਈ ਐਡਵੋਕੇਟ ਨਿਯੁਕਤ ਕਰਨ ਵਿੱਚ ਅਸਮਰੱਥ ਹਨ ਤਾਂ ਉਹ ਆਪਣੇ ਕੇਸ ਦੀ ਪੈਰਵੀ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।

About Author

Leave A Reply

WP2Social Auto Publish Powered By : XYZScripts.com