Thursday, March 13

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੱਲ ਲਗਾਏ ਜਾਣਗੇ 176 ਮੁਫ਼ਤ ਕੋਵਿਡਸੀਲਡ ਟੀਕਾਕਰਨ ਕੈਂਪ

  • ਵੱਡੀ ਗਿਣਤੀ ‘ਚ ਟੀਕਾਕਰਨ ਕਰਾਉਂਦੇ ਹੋਏ, ਸੰਭਾਵਿਤ ਤੀਜੀ ਲਹਿਰ ਨੂੰ ਰੋਕਣ ਵਿਚ ਪ੍ਰਸ਼ਾਸਨ ਦਾ ਕੀਤਾ ਜਾਵੇ ਸਹਿਯੋਗ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
  • ਕੋਵਿਡਸੀਲਡ ਵੈਕਸੀਨ ਦੀਆਂ 25 ਹਜ਼ਾਰ ਖੁਰਾਕਾਂ ਪਹੁੰਚੀਆਂ ਲੁਧਿਆਣਾ

ਲੁਧਿਆਣਾ, (ਸੰਜੇ ਮਿੰਕਾ) – ਮੈਗਾ ਕੋਵਿਡ ਟੀਕਾਕਰਨ ਮੁਹਿੰਮ ਤਹਿਤ, 45 ਸਾਲ ਤੋਂ ਵੱਧ ਉਮਰ ਵਰਗ ਆਬਾਦੀ ਨੂੰ ਕਵਰ ਕਰਨ ਦੀ ਨਵੀਂ ਪਹਿਲਕਦਮੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ (ਸ਼ੁੱਕਰਵਾਰ) ਨੂੰ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ 176 ਮੁਫਤ ਟੀਕਾਕਰਣ ਕੈਂਪ ਲਗਾਏ ਜਾਣਗੇ ਤਾਂ ਜੋ ਵਸਨੀਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਕੋਵਿਡਸ਼ਿਲਡ ਦੀਆਂ 25 ਹਜ਼ਾਰ ਖੁਰਾਕਾਂ ਦੀ ਖੇਪ ਪ੍ਰਾਪਤ ਹੋਈ ਜੋ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦਿੱਤੀ ਜਾਵੇਗੀ। ਟੀਕਾਕਰਨ ਸਾਈਟਾਂ ‘ਤੇ ਵੱਡੀ ਗਿਣਤੀ ਵਿੱਚ ਆਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵਸਨੀਕਾਂ ਨੂੰ ਇਹ ਵੈਕਸੀਨ ਬਿਲਕੁੱਲ ਮੁਫਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੀ ਸਮਾਜਿਕ ਜ਼ਿੰਮੇਵਾਰੀ ਬਣ ਗਈ ਹੈ ਕਿ ਉਹ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਟੀਕਾਕਰਨ ਕਰਾਉਂਦੇ ਹੋਏ, ਸੰਭਾਵਿਤ ਤੀਜੀ ਲਹਿਰ ਨੂੰ ਰੋਕਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਕੱਲ ਨੂੰ ਲੱਗਣ ਵਾਲੇ 176 ਕੈਂਪਾਂ ਲਈ ਰਣਨੀਤੀ ਤਿਆਰ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜੀਵਨ ਦਾਨ ਦੇਣ ਵਾਲੀ ਪ੍ਰਕਿਰਿਆ ਪ੍ਰਾਪਤ ਕਰਨ ਤੋਂ ਝਿਜਕਣਾ ਨਹੀਂ ਚਾਹੀਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੈਗਾ ਟੀਕਾਕਰਨ ਮੁਹਿੰਮ ਦੀ ਚਾਲ ਨੂੰ ਮੱਠੀ ਨਾ ਪੈਣ ਦੇਣ ਅਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਸ੍ਰੀ ਸ਼ਰਮਾ ਨੇ ਕਿਹਾ ਕਿ ਟੀਕਾਕਰਨ ਵਿੱਚ ਤੇਜੀ ਨਾਲ ਬਹੁਗਿਣਤੀ ਲੋਕਾਂ ਨੂੰ ਕਵਚ ਪ੍ਰਾਪਤ ਹੋਵੇਗਾ ਅਤੇ ਮਹਾਂਮਾਰੀ ਦੀ ਤੀਸਰੀ ਲਹਿਰ ਨੂੰ ਰੋਕਿਆ ਜਾ ਸਕੇਗਾ। ਕੈਂਪਾਂ ਦੀ ਸੂਚੀ ਜ਼ਿਲ੍ਹਾ ਲੋਕ ਸੰਪਰਕ ਦਫਤਰ (ਡੀ.ਪੀ.ਆਰ.ਓ) ਲੁਧਿਆਣਾ ਦੇ ਵੈਰੀਫਾਈਡ ਫੇਸਬੁੱਕ ਪੇਜ ਉੱਤੇ ਅਪਲੋਡ ਕੀਤੀ ਗਈ ਹੈ।

About Author

Leave A Reply

WP2Social Auto Publish Powered By : XYZScripts.com