
ਲੁਧਿਆਣਾ,(ਸੰਜੇ ਮਿੰਕਾ)- ਸਿਵਲ ਸਰਜਨ ਦਫਤਰ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਵਾਤਾਵਰਣ ਦਿਵਸ ਮਨਾਉਣ ਲਈ ਇਸ ਸਾਲ ਦਾ ਵਿਸ਼ਾ “ਵਾਤਾਵਰਣ ਪ੍ਰਣਾਲੀ ਬਹਾਲੀ” ਹੈ ਜੋ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ’ਤੇ ਕੇਂਦ੍ਰਤ ਹੈ। ਵਾਤਾਵਰਣ ਦਿਵਸ ਦੇ ਮੌਕੇ ਤੇ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਦਫ਼ਤਰ ਵਿੱਚ ਨਿੰਮ੍ਹ,ਅੰਬ ਅਤੇ ਜਾਮਣ ਦੇ ਪੌਦੇ ਲਗਾਏ।ਇਸ ਤੋਂ ਇਲਾਵਾ ਦਫ਼ਤਰ ਦੇ ਹਾਜਰ ਕਰਮਚਾਰੀਆਂ ਨੂੰ ਜੂਟ ਅਤੇ ਕੱਪੜੇ ਦੇ ਬਣੇ ਹੋਏ ਲਿਫ਼ਾਫ਼ੇ ਵੀ ਵੰਡੇ ਗਏ ਅਤੇ ਪਲਾਸਟਿਕ ਤੋਂ ਬਣੇ ਲਿਫ਼ਾਫ਼ੇ ਨਾ ਵਰਤਣ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ “ਜਨਤਾ ਦੀ ਭਾਗੀਦਾਰੀ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਨਵੀਨ ਉਪਾਵਾਂ ਦੀ ਚੋਣ ਕਰਕੇ ਅਸੀਂ ਵਾਤਾਵਰਣ ਪ੍ਰਣਾਲੀ ਦੀ ਬਹਾਲੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ।” ਸਾਡੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ, ਆਸਪਾਸ ਦੇ ਇਲਾਕਿਆਂ ਵਿਚ ਸਫਾਈ ਦੀਆਂ ਗਤੀਵਿਧੀਆਂ, ਘੱਟ ਪਾਣੀ ਦੀ ਵਰਤੋਂ, ਊਰਜਾ-ਕੁਸ਼ਲ ਉਪਕਰਣਾਂ ਦੀ ਵਰਤੋਂ ਕਰਕੇ ਸਾਡੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਫਿਰ ਤੋਂ ਤਾਜ਼ਾ ਕੀਤਾ ਜਾ ਸਕਦਾ ਹੈ। ਇਸ ਮਹਾਂਮਾਰੀ ਦੇ ਦੌਰ ਵਿਚ, ਦੁਨੀਆ ਭਰ ਦੇ ਲੋਕਾਂ ਨੇ ਆਕਸੀਜਨ ਦੀ ਘਾਟ ਵੇਖੀ ਹੈ ਅਤੇ ਰੁੱਖ ਆਕਸੀਜਨ ਦਾ ਕੁਦਰਤੀ ਤੋਹਫ਼ਾ ਹਨ, ਜਿਸ ਨੂੰ ਕਿ ਅਸੀਂ ਭੁੱਲ ਜਾਂਦੇ ਹਾਂ। ਇਸ ਵਾਤਾਵਰਣ ਦਿਵਸ ਤੇ ਸਾਨੂੰ ਰਵਾਇਤੀ ਢੰਗ ਨਾਲ ਖਪਤ ਕਰਨ ਵਾਲੇ ਸਾਧਨਾਂ ਵੱਲ ਵਾਪਸ ਮੁੜਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਸਰੋਤ ਛੱਡ ਸਕੀਏ।ਕੁਦਰਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਨੂੰ ਪ੍ਰਾਪਤ ਕਰਨ ਦਾ ਟੀਚਾਸਾਡੀ ਦ੍ਰਿੜਤਾ ਅਤੇ ਵਚਨਬੱਧਤਾਤੇ ਨਿਰਭਰ ਕਰਦਾ ਹੈ ਤਾਂ ਜੋ ਦੇਸ਼ ਵਿਚ ਦਰਿਆਵਾਂ, ਪਹਾੜਾਂ ਅਤੇ ਦਰੱਖਤਾਂਦੇ ਨੁਕਸਾਨ ਨੂੰ ਰੋਕਿਆ ਜਾ ਸਕੇ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ,ਐਸ.ਐਮ.ਓ. ਡਾ. ਰਮਨਦੀਪ ਕੌਰ,ਮਾਸ ਮੀਡੀਆ ਅਫ਼ਸਰ ਹਰਜਿੰਦਰ ਸਿੰਘ ਅਤੇ ਹੋਰ ਕਰਮਚਾਰੀ ਹਾਜਰ ਸਨ।