
- ਸ਼ਹਿਰ ‘ਚ ਵੱਖ-ਵੱਖ 40 ਥਾਵਾਂ ‘ਤੇ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ – ਆਸ਼ੂ
- ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਸ਼ਹਿਰ ਦੇ ਭਾਈ ਰਣਧੀਰ ਸਿੰਘ ਨਗਰ ਇਲਾਕੇ ਵਿੱਚ ਲੋਧੀ ਕਲੱਬ ਨੇੜੇ ਅਤੇ ਓਰੀਐਂਟ ਸਿਨੇਮਾ ਦੇ ਪਿੱਛੇ 2 ਸਟੈਟਿਕ ਕੰਪੈਕਟਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦ ਹੀ ਲੁਧਿਆਣਾ ਕੂੜਾ ਮੁਕਤ ਸ਼ਹਿਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ ਸ਼ਹਿਰ ਦੇ 40 ਵੱਖ-ਵੱਖ ਥਾਵਾਂ ‘ਤੇ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤਰ ਵਿਚ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਇਹ ਸਟੈਟਿਕ ਕੰਪੈਕਟਰ ਲਗਾਏ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਨਿਗਮ ਕੌਸਲਰ ਡਾ. ਹਰੀ ਸਿੰਘ ਬਰਾੜ ਅਤੇ ਸ੍ਰੀ ਸੰਨੀ ਭੱਲਾ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਨੀਲ ਕਪੂਰ, ਬਲਜਿੰਦਰ ਸਿੰਘ ਢਿੱਲੋਂ, ਨਿਗਮ ਦੇ ਜੁਆਇੰਟ ਕਮਿਸ਼ਨਰ ਸ. ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਹ ਲੁਧਿਆਣਾ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹਨ ਅਤੇ ਸ਼ਹਿਰ ਵਾਸੀਆਂ ਨੂੰ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਕੁੱਲ 40 ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੈਟਿਕ ਕੰਪੈਕਟਰਾਂ ‘ਤੇ ਪਹਿਲਾਂ ਗਿੱਲੇ ਅਤੇ ਸੁੱਕੇ ਕੂੜੇਦਾਨ ਨੂੰ ਅਲੱਗ ਕੀਤਾ ਜਾਂਦਾ ਹੈ ਅਤੇ ਫੇਰ ਪੰਜ ਵਾਰ ਕੰਪਰੈਸ ਕੀਤਾ ਜਾਂਦਾ ਹੈ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ਇਸ ਦਾ ਪ੍ਰਬੰਧਨ ਕੀਤਾ ਜਾ ਸਕੇ।