Saturday, May 10

ਜ਼ਿਲ੍ਹੇ ਵਿੱਚ 1310 ਐਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ

  • ਈ.ਸੀ.ਆਈ. ਵੱਲੋਂ ਕੋਵਿਡ ਦੇ ਮੱਦੇਨਜ਼ਰ ਐਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਤ ਕਰਨ ਸਬੰਧੀ ਨਿਰਦੇਸ਼ਾਂ ਤੋਂ ਬਾਅਦ, ਡੀ.ਸੀ. ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ) – ਇਸ ਸਾਲ ਦੇ ਅਖੀਰਲੇ ਮਹੀਨਿਆਂ ਵਿੱਚ ਸੰਭਾਵਿਤ ਕੋਵਿਡ-19 ਮਹਾਂਮਾਰੀ ਦੀ ਤੀਜ਼ੀ ਲਹਿਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਬਣਾਈ ਰੱਖਣ ਲਈ ਵੋਟਾਂ ਦੌਰਾਨ 2749 ਮੌਜੂਦਾ ਪੋਲਿੰਗ ਸਟੇਸ਼ਨਾਂ ਤੋਂ ਇਲਾਵਾ ਜ਼ਿਲ੍ਹੇ ਵਿੱਚ 1310 ਐਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਪੋਲਿੰਗ ਸਟੇਸ਼ਨ ਵਿਚ ਵੋਟਰਾਂ ਦੀ ਭੀੜ ਨੂੰ ਰੋਕਣ ਲਈ ਸਾਵਧਾਨੀ ਦੇ ਉਪਾਅ ਵਜੋਂ, ਇਲੈਕਸ਼ਨ ਕਮੀਸ਼ਨ ਆਫ ਇੰਡੀਆ (ਈ.ਸੀ.ਆਈ) ਨੇ ਹਰੇਕ ਪੋਲਿੰਗ ਸਟੇਸ਼ਨ ਲਈ ਵੋਟਰਾਂ ਦੀ ਗਿਣਤੀ 1000 ਤੱਕ ਸੀਮਤ ਕਰਨ ਦਾ ਫੈਸਲਾ ਲਿਆ ਹੈ ਅਤੇ ਜਿਥੇ ਵੀ ਵੋਟਰਾਂ ਦੀ ਗਿਣਤੀ 1000 ਤੋਂ ਵੱਧ ਜਾਂਦੀ ਹੈ, ਓਥੇ ਐਗਜ਼ਿਲਰੀ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 15 ਜਨਵਰੀ, 2021 ਤੱਕ ਤਾਜ਼ਾ ਅੰਕੜਿਆਂ ਅਨੁਸਾਰ, ਲੁਧਿਆਣਾ ਵਿੱਚ 2606484 ਵੋਟਰ ਅਤੇ 2749 ਪੋਲਿੰਗ ਸਟੇਸ਼ਨ ਹਨ, ਜਿਸ ਕਾਰਨ ਪ੍ਰਸ਼ਾਸਨ ਉਨ੍ਹਾਂ ਇਮਾਰਤਾਂ ਅਤੇ ਨਾਲ ਲੱਗਦੀਆਂ ਇਮਾਰਤਾਂ ਵਿੱਚ 1310 ਐਗਜ਼ਿਲਰੀ ਪੋਲਿੰਗ ਸਟੇਸ਼ਨ ਬਣਾਏ ਜਾਣਗੇ, ਜਿਥੇ ਇਸ ਵੇਲੇ 1000 ਪੋਲਿੰਗ ਸਟੇਸ਼ਨ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਕੁੱਲ 4059 ਪੋਲਿੰਗ ਸਟੇਸ਼ਨ ਹੋਣਗੇ ਜਿਨ੍ਹਾਂ ਵਿੱਚੋਂ ਮੌਜੂਦਾ ਇਮਾਰਤਾਂ ਵਿੱਚ 3894 ਬਣਾਏ ਜਾ ਸਕਦੇ ਹਨ ਜਿਥੇ ਇਸ ਵੇਲੇ ਪੋਲਿੰਗ ਸਟੇਸ਼ਨ ਬਣੇ ਹੋਏ ਹਨ ਅਤੇ ਬਾਕੀ 32 ਪੋਲਿੰਗ ਸਟੇਸ਼ਨਾਂ ਲਈ ਨੇੜਲੀਆਂ ਇਮਾਰਤਾਂ ਵਿੱਚ 133 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾ ਸਕਦੇ ਹਨ, ਇਸ ਸਬੰਧੀ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਤੁਰੰਤ ਲੋਕੇਸ਼ਨਾਂ ਨੂੰ ਅੰਤਮ ਰੂਪ ਦੇਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਰਾਬਤਾ ਕਰਨ ਅਤੇ ਇਨ੍ਹਾਂ 1310 ਐਗਜ਼ਿਲਰੀ ਪੋਲਿੰਗ ਸਟੇਸ਼ਨਾਂ ਦੀਆਂ ਥਾਵਾਂ ਦੀ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਨੂੰ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਵਜੋਂ ਤਿਆਰ ਕੀਤਾ ਜਾ ਸਕੇ। ਸ੍ਰੀ ਸ਼ਰਮਾ ਨੇ ਆਮ ਲੋਕਾਂ ਵਿਚ www.nvsp.in.www.voterportal.eci.gov.in ਅਤੇ ਟੋਲ-ਫ੍ਰੀ ਹੈਲਪਲਾਈਨ 1950 ਬਾਰੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਦੇ ਸਹਿਯੋਗ ਦੀ ਵੀ ਮੰਗ ਕੀਤੀ ਤਾਂ ਜੋ ਵੱਧ ਤੋਂ ਵੱਧ ਯੋਗ ਵੋਟਰਾਂ ਦੀ ਵੋਟਾਂ ਬਣਾਈਆਂ ਜਾ ਸਕਣ। ਇਸ ਮੌਕੇ ਪ੍ਰਮੁੱਖ ਤੌਰ ‘ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਤਹਿਸੀਲਦਾਰ ਚੋਣਾਂ ਸ੍ਰੀਮਤੀ ਅੰਜੂ ਬਾਲਾ ਅਤੇ ਹੋਰ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com