Wednesday, March 12

ਡੀ.ਸੀ. ਵੱਲੋਂ ਸਿਹਤ ਵਿਭਾਗ ਨੂੰ ਨਿਰਦੇਸ਼, ਸੋਮਵਾਰ ਤੋਂ ਯੂ.ਡੀ.ਆਈ.ਡੀ. ਕਾਰਡਾਂ ਲਈ ਲਗਾਏ ਜਾਣ ਵਿਸ਼ੇਸ਼ ਕੈਂਪ

  • ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ! ਕਾਰਡ ਲਈ ਆਪਣੀ ਰਜਿਸ਼ਟ੍ਰੇਸ਼ਨ ਕਰਾਉਂਦਿਆਂ ਵੱਖ-ਵੱਖ ਸਕੀਮਾਂ ਦਾ ਲੈਣ ਲਾਭ
  • ਯੁਵਕ ਸੇਵਾਂਵਾ ਵਿਭਾਗ ਨੂੰ ਕੀਤੀ ਹਦਾਇਤ, ਪੇਂਡੂ ਖੇਤਰਾਂ ‘ਚ 19 ਅਤੇ 20 ਜੂਨ ਨੂੰ ਲਗਾਏ ਜਾਣ 70 ਟੀਕਾਕਰਨ ਕੈਂਪ

ਲੁਧਿਆਣਾ, (ਸੰਜੇ ਮਿੰਕਾ)- ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਯੂਨੀਕ ਡਿਸਏਬਲਿਟੀ ਆਈਡੈਟੀ ਕਾਰਡ (ਯੂ.ਡੀ.ਆਈ.ਡੀ) ਸਕੀਮ ਤਹਿਤ ਸਾਰੇ ਯੋਗ ਲਾਭਪਾਤਰੀਆਂ ਦੀ ਰਜਿਸ਼ਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਾਉਣ। ਸਥਾਨਕ ਬਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗ ਨੂੰ ਅਗਲੇ ਹਫ਼ਤੇ ਤੋਂ ਜ਼ਿਲ੍ਹੇ ਦੀ ਹਰੇਕ ਸਬ-ਡਵੀਜ਼ਨ ਵਿਚ ਇਕ-ਇਕ ਕੈਂਪ ਲਗਾਉਣ ਅਤੇ ਨਿਗਮ ਕੌਸਲਰਾਂ/ਸਰਪੰਚਾਂ/ਆਸ਼ਾ ਵਰਕਰਾਂ ਰਾਹੀਂ ਆਮ ਲੋਕਾਂ ਨੂੰ ਕੈਂਪਾਂ ਬਾਰੇ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਵਿਸ਼ੇਸ਼ ਤੌਰ ‘ਤੇ ਯੋਗ ਵਿਅਕਤੀ ਇਸ ਯੋਜਨਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਉਹ ਕੈਂਪਾਂ ਰਾਹੀਂ ਰੋਜ਼ਾਨਾ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੀ ਰਜਿਸ਼ਟ੍ਰੇਸ਼ਨ ਨੂੰ ਯਕੀਨੀ ਬਣਾਉਣ ਅਤੇ ਖੁਦ ਰਜਿਸ਼ਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਵੀ ਲੈਣ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਯੋਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਯੂ.ਡੀ.ਆਈ.ਡੀ. ਕੈਂਪਾਂ ਵਿਚ ਆਪਣਾ ਆਧਾਰ ਕਾਰਡ, ਵੋਟਰ ਕਾਰਡ ਜਾਂ ਉਮਰ ਦਾ ਕੋਈ ਸਬੂਤ, ਪਾਸਪੋਰਟ ਅਕਾਰ ਦੀ ਫੋਟੋ ਅਤੇ ਹੋਰ ਦਸਤਾਵੇਜ਼ ਨਾਲ ਲੈ ਕੇ ਆਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਕੈਂਪਾਂ ਦਾ ਅਚਨਚੇਤ ਨਿਰੀਖਣ ਵੀ ਕਰਨਗੇ। ਉਨ੍ਹਾਂ ਕਿਹਾ ਕਿ ਅੰਗਹੀਣਤਾ ਸਰਟੀਫਿਕੇਟ ਜਾਰੀ ਕਰਨ ਤੋਂ ਪਹਿਲਾਂ ਮਾਹਰ ਡਾਕਟਰਾਂ ਦਾ ਇੱਕ ਪੈਨਲ ਸਰੀਰਕ ਜਾਂਚ ਕਰੇਗਾ ਜਿਸ ਵਿੱਚ ਆਰਥੋਪੀਡਿਕਸ, ਈ.ਐਨ.ਟੀ. ਅਤੇ ਈ.ਵਾਈ.ਈ. ਮਾਹਰ, ਮਨੋਰੋਗ, ਮਾਹਰ ਰੋਗ ਵਿਗਿਆਨੀ ਅਤੇ ਹੋਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਕਾਰਡ ਅੰਗਹੀਣ ਵਿਅਕਤੀ ਨੂੰ ਸਿਰਫ ਪਾਰਦਰਸ਼ਤਾ, ਕੁਸ਼ਲਤਾ ਅਤੇ ਸਰਕਾਰੀ ਲਾਭ ਪਹੁੰਚਾਉਣ ਲਈ ਉਤਸ਼ਾਹਤ ਕਰਨ ਲਈ ਹੀ ਨਹੀਂ ਸਗੋਂ ਇਕਸਾਰਤਾ ਨੂੰ ਯਕੀਨੀ ਬਣਾਉਣ ਲਈ ਵੀ ਜਾਰੀ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਡ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਸਰਗਰਮੀ ਨੂੰ ਸੁਚਾਰੂ ਰੂਪ ਦੇਣ ਵਿਚ ਸਹਾਇਤਾ ਕਰਨਗੇ ਜਿਸ ਵਿੱਚ ਪਿੰਡ ਪੱਧਰ, ਬਲਾਕ ਪੱਧਰ, ਜ਼ਿਲ੍ਹਾ ਪੱਧਰ, ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹਾਇਕ ਕਮਿਸ਼ਨਰ ਡਾ. ਹਰਜਿੰਦਰ ਸਿੰਘ ਇਸ ਯੋਜਨਾ ਦੇ ਨੋਡਲ ਅਧਿਕਾਰੀ ਹੋਣਗੇ ਅਤੇ ਰੋਜ਼ਾਨਾਂ ਕੈਂਪਾਂ ਦਾ ਦੌਰਾ ਕਰਦਿਆਂ ਵੱਧ ਤੋਂ ਵੱਧ ਰਜਿਸ਼ਟ੍ਰੇਸ਼ਨ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਡ ਦੇਖਣ ਤੋਂ ਅਸਮਰੱਥ (ਬਲਾਈਡ) ਵਿਅਕਤੀ ਲਈ ਸਰਕਾਰੀ ਬੱਸਾਂ ਵਿੱਚ ਮੁਫਤ ਯਾਤਰਾ ਨੂੰ ਯਕੀਨੀ ਬਣਾਉਣ ਵਿਚ ਸਹਾਇਤਾ ਕਰੇਗਾ ਅਤੇ ਨਾਲ ਹੀ ਹੋਰ ਦਿਵਿਆਂਗ ਵਿਅਕਤੀਆਂ ਨੂੰ ਕਿਰਾਏ ਵਿੱਚ 50 ਫੀਸਦ ਰਿਆਇਤ ਵੀ ਪ੍ਰਦਾਨ ਕਰੇਗਾ। ਪਟੀ ਕਮਿਸ਼ਨਰ ਵੱਲ਼ੋ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਕੋਵਿਡ ਟੀਕਾਕਰਣ ਮੁਹਿੰਮ ਤਹਿਤ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ, ਯੁਵਕ ਸੇਵਾਂਵਾਂ ਅਤੇ ਪੰਚਾਇਤ ਵਿਭਾਗ ਨੂੰ 19 ਅਤੇ 20 ਜੂਨ, 2021 ਨੂੰ 70 ਟੀਕਾਕਰਨ ਕੈਂਪ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਤੇਜ਼ ਟੀਕਾਕਰਣ ਮੁਹਿੰਮ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਵਿੱਚ ਅਹਿਮ ਰੋਲ ਅਦਾ ਕਰੇਗੀ। ਇਸ ਮੌਕੇ ਪ੍ਰਮੁੱਖ ਤੌਰ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਕਿਰਨ ਗਿੱਲ ਆਹਲੂਵਾਲੀਆ ਅਤੇ ਹੋਰ ਸ਼ਾਮਲ ਸਨ।

About Author

Leave A Reply

WP2Social Auto Publish Powered By : XYZScripts.com