Saturday, May 10

ਕਾਂਗਰਸ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ ਲਾਗੂ ਕਰਨਾ ਸ਼ਲਾਘਾਯੋਗ ਕਦਮ : ਰਾਹੁਲ ਡੁਲਗਚ

ਲੁਧਿਆਣਾ ,(ਸੰਜੇ ਮਿੰਕਾ)-ਅੱਜ ਵੀਰ ਏਕਲਵਯ ਯੂਥ ਫ਼ੈਡਰੇਸ਼ਨ ਦੇ ਆਗੂਆਂ ਦਾ ਇਕ ਵਫ਼ਦ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਊਨ੍ਹਾਂ ਦੇ ਨਿਵਾਸ ਸਥਾਨ ਵਿਖੇ ਮਿਲਿਆ। ਇਸ ਮੌਕੇ ਫ਼ੈਡਰੇਸ਼ਨ ਦੇ ਆਗੂਆਂ ਵਲੋਂ   ਪਿਛਲੇ ਕਾਫ਼ੀ ਲੰਬੇ ਸਮੋਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ, ਕੈਬਿਨੇਟ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਹੁਲ ਡੁਲਗਚ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਤੇ 6ਵੇਂ ਤਨਖਾਹ ਕਮਿਸ਼ਨਾਂ ਦੀਆਂ ਸਿਫ਼ਾਰਿਸਾਂ ਲਾਗੂ ਕੀਤੀਆ ਜਿਸ ਤਹਿਤ ਬੀਤੀ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਮਾਣਯੋਗ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਵਲੋਂ ਪਾਸ ਕਰ ਦਿੱਤਾ ਗਿਆ ਜਿਸ ਨਾਲ ਕਿ ਸਮੂਹ ਸਫ਼ਾਈ ਕਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਵਿਚ ਵੀ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਵਾਲਮੀਕਿ ਭਾਈਚਾਰੇ ਦੀ ਹਮੇਸ਼ਾਂ ਕਾਂਗਰਸ ਪਾਰਟੀ ਨੇ ਬਣਦਾ ਸਨਮਾਨ ਦਿੱਤਾ ਤੇ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਹੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਆ ਸ਼ੁਰੂ ਹੋ ਜਾਵੇਗੀ। ਇਸ ਮੌਕੇ ਫੈਡਰੇਸ਼ਨ ਦੇ ਚੇਤਨ ਧਾਰੀਵਾਲ ਜੀ,  ਮੋਹਿਤ ਸਿਆਲ ਜੀ, ਅਮਨ ਸੋਦੇ, ਵਿਵੇਕ ਸੂਦ ਆਦਿ ਹਾਜਰ ਸਨ।

About Author

Leave A Reply

WP2Social Auto Publish Powered By : XYZScripts.com