ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਨਿਸਟਰੀ ਆਫ ਰੂਰਲ ਡਵੈਲਪਮੈਂਟ, ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵੱਲੋ ਮਗਨਰੇਗਾ ਅਧੀਨ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਬਲਾਕਾਂ ਵਿੱਚ ਯੋਗ ਦਿਵਸ ਮਨਾਇਆ ਗਿਆ ਉਨ੍ਹਾਂ ਦੱਸਿਆ ਕਿ ਮਗਨਰੇਗਾ ਸਟਾਫ ਵੱਲੋ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਮਗਨਰੇਗਾ ਲੇਬਰ ਨੁੰ ਯੋਗ ਸਬੰਧੀ ਜਾਗਰੂਕ ਕੀਤਾ ਗਿਆ ਜਿਸ ਵਿੱਚ ਮਗਨਰੇਗਾ ਲੇਬਰ ਵੱਲੋ ਵੱਧ ਚੱੜ੍ਹ ਕੇ ਭਾਗ ਲਿਆ ਗਿਆ। ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ। ਜਿਸਦੇ ਅਧੀਨ ਪਿੰਡਾਂ ਵਿੱਚ ਵਿਕਾਸ ਦੇ ਬਹੁਤ ਸਾਰੇ ਕੰਮ ਕਰਵਾਏ ਜਾਂਦੇ ਹਨ ਜਿਵੇਂ ਕਿ ਛੱਪੜਾਂ ਦਾ ਨਵੀਨੀਕਰਨ, ਨਹਿਰਾਂ ਅਤੇ ਖਾਲਿਆ ਦੀ ਸਫਾਈ, ਪਾਣੀ ਦੀ ਸਾਂਭ-ਸੰਭਾਲ ਦੇ ਕੰਮ, ਰਿਚਾਰਜ ਪਿੱਟਾਂ, ਗਲੀਆਂ ਨਾਲੀਆਂ ਦੀ ਉਸਾਰੀ, ਪਸ਼ੂਆਂ ਦੇ ਬਾੜੇ, ਸੋਲਿਡ ਵੇਸਟ ਮੈਂਨੇਜਮੈਂਟ ਪ੍ਰੌਜੈਕਟਸ, ਫਲੱਡ ਪ੍ਰੌਟੈਕਸ਼ਨ ਦੇ ਕੰਮ, ਪਲਾਂਟੇਸ਼ਨ, ਸਰਕਾਰੀ ਸਕੂਲਾਂ ਦਾ ਨਵੀਨੀਕਰਨ ਸਬੰਧੀ ਕੰਮ ਆਦਿ।
Previous Articleएसजी एम निष्काम सेवा सोसायटी द्वारा सम्मान समारोह कोविड-19 के दौरान जनमानस की सेवा करने वाले 35 डाक्टरों नर्सों व स्टाफ को सम्मानित किया गया
Next Article ਵਾਜਰਾ ਕੋਰ ਵੱਲੋਂ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ