ਲੁਧਿਆਣਾ ((ਸੰਜੇ ਮਿੰਕਾ, ਰਾਜੀਵ) ) – ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਦੇ ਸੰਬੰਧ ਵਿੱਚ 1,14,41,000/- ਰੁਪਏ ਦੀ ਰਾਸ਼ੀ ਸੰਬਧਤ ਹਸਪਤਾਲਾਂ ਦੇ ਖਾਤੇ ਵਿਚ ਜਮ੍ਹਾਂ ਕਰਵਾਈ ਗਈ ਹੈ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ 97 ਵਿਅਕਤੀਆਂ ਵਲੋਂ ਕੈਂਸਰ ਰਾਹਤ ਕੋਸ਼ ਯੋਜਨਾ ਸਬੰਧੀ ਅਪਲਾਈ ਕੀਤਾ ਗਿਆ ਸੀ।ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋ ਕੈਂਸਰ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਦੇ ਲਈ 1.5 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ ਜਿਸ ਲਈ ਪੀੜਤ ਵਿਅਕਤੀ ਦਾ ਪੰਜਾਬ ਦਾ ਵਸਨੀਕ ਹੋਣਾ ਜਰੂਰੀ ਹੈ ਅਤੇ ਪੀੜਤ ਵਿਅਕਤੀ ਸਰਕਾਰੀ ਮੁਲਾਜ਼ਮ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਪੀੜ੍ਹਤ ਵਿਅਕਤੀ ਵੱਲੋਂ ਪਹਿਲਾਂ ਕਿਸੇ ਵੀ ਬੀਮਾ ਕੰਪਨੀ ਤੋਂ ਕਲੇਮ ਨਾ ਲਿਆ ਹੋਵੇ। ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਇਹ ਸ਼ਰਤਾਂ ਪੂਰੀਆਂ ਕਰਦਾ ਹੈ, ਪੰਜਾਬ ਸਰਕਾਰ ਵਲੋਂ ਉਸਦੇ ਇਲਾਜ਼ ਲਈ 1.5 ਲੱਖ ਰੁਪਏ ਦੀ ਰਾਸ਼ੀ ਸੰਬਧਤ ਹਸਪਤਾਲ ਦੇ ਖਾਤੇ ਵਿੱਚ ਪਾਈ ਜਾਂਦੀ ਹੈ।ਜਿਲਾ ਲੁਧਿਆਣਾ ਵਿੱਚ ਇਹ ਇਲਾਜ਼ ਸੀ.ਐਮ.ਸੀ. ਹਸਪਤਾਲ, ਡੀ.ਐਮ.ਸੀ. ਹਸਪਤਾਲ ਅਤੇ ਮੋਹਨ ਦੇਈ ਓਸਵਾਲ ਕੈਂਸਰ ਹਸਪਤਾਲ ਵਿੱਚ ਕੀਤਾ ਜਾਂਦਾ ਹੈ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ