ਲੁਧਿਆਣਾ, (ਸੰਜੇ ਮਿੰਕਾ) – ਭਾਸ਼ਾ ਵਿਭਾਗ, ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਆਨਲਾਈਨ ਉਰਦੂ ਕੋਰਸ 05 ਜੁਲਾਈ, 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਵਿਭਾਗ ਲੁਧਿਆਣਾ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ। ਇਹ ਕੋਰਸ 6 ਮਹੀਨੇ ਦਾ ਹੈ। ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖ਼ਲਾ ਫਾਰਮ ਪੰਜਾਬੀ ਭਵਨ, ਲੁਧਿਆਣਾ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਦੇ ਦਫ਼ਤਰ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖ਼ਲਾਈ ਸ਼ੁਰੂ ਕਰ ਸਕਦੇ ਹਨ।
Previous Articleਸੰਸਦ ਮੈਂਬਰ ਡਾ.ਅਮਰ ਸਿੰਘ, ਵਿਧਾਇਕ ਲੱਖਾ ਤੇ ਢਿੱਲੋਂ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੇ 165ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ
Next Article ਲੁਧਿਆਣਾ ‘ਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 10 ਜੁਲਾਈ ਨੂੰ