- ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵਿਸ਼ੇਸ਼ ਲਾਭ ਪਹੁੰਚਾਉਣਗੀਆਂ ਖੇਡ ਕਿੱਟਾਂ : ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
- ਪਾਇਲ ਹਲਕੇ ਦੀਆਂ 25 ਯੂਥ ਕਲੱਬਾਂ ਨੂੰ ਦਿੱਤੀਆ ਖੇਡ ਕਿੱਟਾਂ
ਪਾਇਲ (ਲੁਧਿਆਣਾ) (ਸੰਜੇ ਮਿੰਕਾ)-ਹਲਕਾ ਪਾਇਲ ਦੇ ਵਿਧਾਇਕ ਸ੍ਰੀ ਲਖਵੀਰ ਸਿੰਘ ਲੱਖਾ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋ ਪੈਲਿਸ ਗੋਲਡਨ ਪਾਮ ਪਾਇਲ ਵਿਖੇ ਸਾਂਝੇ ਤੌਰ ‘ਤੇ ਪਾਇਲ ਹਲਕੇ ਦੀਆਂ 25 ਯੂਥ ਕਲੱਬਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰੀ ਯਾਦਵਿੰਦਰ ਸਿੰਘ ਜੰਡਾਲੀ ਮੌਜੂਦ ਸਨ।ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਵੰਡੀਆ ਜਾ ਰਹੀਆਂ ਖੇਡ ਕਿੱਟਾਂ ਮੁੱਖ ਤੌਰ ‘ਤੇ ਰਾਜ ਦੇ ਪੇਂਡੂ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਵੱਸਦੇ ਨੌਜਵਾਨਾਂ ਨੂੰ ਫਾਇਦਾ ਦੇਣਗੀਆ। ਉਹਨਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਯੂਥ ਦੀ ਭਲਾਈ ਲਈ ਹਮੇਸ਼ਾਂ ਵੱਚਨਬੱਧ ਹੈ ਕਿ ਕਿਵੇ ਸਪੋਰਟਸ ਨੂੰ ਪੰਜਾਬ ਵਿੱਚ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਨੂੰ ਜਿਵੇ ਵੱਖ-ਵੱਖ ਪੰਜਾਬ ਦੇ ਹਲਕਿਆਂ ਤੋਂ ਮੰਗ ਆ ਰਹੀ ਹੈ ਅਸੀ ਉਸੇ ਤਰ੍ਹਾਂ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਖੇਡ ਕਿੱਟਾਂ ਮੁਹੱਈਆ ਕਰਵਾ ਰਹੇ ਹਾਂ। ਉਹਨਾਂ ਕਿਹਾ ਕਿ ਅੱਜ ਅਸੀਂ ਪਾਇਲ ਹਲਕੇ ਲਈ ਵਿਧਾਇਕ ਸ੍ਰੀ ਲਖਵੀਰ ਸਿੰਘ ਲੱਖਾ ਦੀ ਮੰਗ ‘ਤੇ 25 ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆ ਹਨ। ਉਹਨਾਂ ਕਿਹਾ ਕਿ ਇਸ ਦਾ ਇੱਕੋ-ਇੱਕ ਮਕਸਦ ਹੈ ਕਿ ਜੇ ਖੇਡਾਂ ਨੂੰ ਉਤਸ਼ਾਹਿਤ ਕਰਾਗੇ ਤਾਂ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਉਹਨਾਂ ਦੀ ਊਰਜਾ ਸਹੀ ਦਿਸ਼ਾ ਵੱਲ ਜਾਵੇਗੀ। ਉਹਨਾਂ ਕਿਹਾ ਕਿ ਜਿਹੜੇ ਬੱਚੇ ਖੇਡਾਂ ਦਾ ਸਮਾਨ ਨਹੀਂ ਲੈੈ ਸਕਦੇ ਜਦੋਂਂ ਉਹਨਾਂ ਨੂੰ ਖੇਡਾਂ ਦਾ ਸਮਾਨ ਮਿਲੇਗਾ ਤਾਂ ਉਹ ਖੇਡਣਗੇ ਤਾਂ ਕੀ ਪਤਾ ਉਹਨਾਂ ਵਿੱਚੋ ਕੋਈ ਜ਼ਿਲ੍ਹਾ ਪੱਧਰ ‘ਤੇ ਖੇਡੇ, ਕੋਈ ਨੈਸ਼ਨਲ ਲੈਵਲ ‘ਤੇ ਖੇਡੇ। ਇਸੇ ਲਈ ਪੰਜਾਬ ਸਰਕਾਰ ਦਾ ਇੱਕੋ-ਇੱਕ ਮਕਸਦ ਹੈ ਕਿ ਨੌਜਵਾਨਾਂ ਨੂੰ ਅਸੀ ਕਿਵੇ ਖੇਡਾਂ ਵੱਲ ਉਤਸ਼ਾਹਿਤ ਕਰੀਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਇੱਕੋ-ਇੱਕ ਟੀਚਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਈਏ, ਉਸੇ ਨੂੰ ਲੈ ਕੇ ਸਾਡਾ ਪੰਜਾਬ ਯੂਥ ਵਿਕਾਸ ਬੋਰਡ ਵੱਚਨਬੱਧ ਹੈ। ਉਹਨਾਂ ਕਿਹਾ ਕਿ ਅੱਗੇ ਤੋਂ ਵੀ ਜਿਵੇ ਸਾਨੂੰ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀ ਮੰਗ ਆਵੇਗੀ ਉਸੇ ਤਰ੍ਹਾਂ ਹੀ ਨੌਜਵਾਨਾਂ/ਯੂਥ ਕਲੱਬਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਦੇ ਰਹਾਗੇ। ਸ੍ਰੀ ਲਖਵੀਰ ਸਿੰਘ ਲੱਖਾ ਵਿਧਾਇਕ ਪਾਇਲ ਨੇ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾ ਸਦਕਾ ਪਾਇਲ ਹਲਕੇ ਦੀਆਂ 25 ਯੂਥ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆ ਗਈਆ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ-ਇੱਕ ਮੰਤਵ ਹੈ ਕਿ ਨੌਜਵਾਨ ਬੱਚਿਆ ਦੀ ਚੰਗੀ ਸਿਹਤ ਲਈ ਅਤੇ ਨਸ਼ਿਆਂ ਤੋਂ ਦੂਰੀ ਬਣਾਏ ਰੱਖਣ ਲਈ ਅਤੇ ਆਪਣੇ ਪਿੰਡ ਤੇ ਪਰਿਵਾਰ ਦਾ ਨਾਮ ਰੌਸ਼ਨ ਕਰਨ ਲਈ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ। ਉਹਨਾਂ ਕਿਹਾ ਕਿ ਕਈ ਵਾਰ ਗਰੀਬ ਪਰਿਵਾਰਾਂ ਦੇ ਬੱਚੇ ਹੁੰਦੇ ਹਨ ਉਨ੍ਹਾਂ ਕੋਲ ਉਨੀ ਆਪਣੀ ਹੈਸੀਅਤ ਨਹੀਂ ਹੁੰਦੀ ਕਿ ਉਹ ਆਪਣੀ ਖੇਡ ਨੂੰ ਖੇਡ ਸਕਣ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਇਹ ਤਹੱਈਆ ਹੈ ਕਿ ਉਹ ਜਿਹੜੀ ਖੇਡ ਬੱਚੇ ਖੇਡਣਾ ਚਾਹੁੰਦੇ ਹਨ ਉਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ, ਚਾਹੇ ਉਹ ਕ੍ਰਿਕਟ, ਫੁੱਟਬਾਲ, ਵਾਲੀਬਾਲ ਆਦਿ ਹੋਵੇ। ਉਹਨਾਂ ਕਿਹਾ ਕਿ ਨੌਜਵਾਨਾਂ ਦੀ ਚੰਗੀ ਸਿਹਤ ਲਈ ਜਿੱਥੇ-ਜਿੱਥੇ ਵੀ ਨੌਜਵਾਨਾਂ ਦੀ ਮੰਗ ਹੈ ਉੱਥੇ ਅਸੀ ਜਿੱਮ ਵੀ ਦੇ ਰਹੇ ਹਾਂ ਤਾਂ ਜੋ ਕਿਸੇ ਵੀ ਪੱਖੋ ਪੰਜਾਬ ਦਾ ਨੌਜਵਾਨ ਇਹ ਨਾ ਕਹਿ ਸਕੇ ਕਿ ਸਰਕਾਰ ਵੱਲੋਂ ਸਾਨੂੰ ਕੁੱਝ ਮਿਲਿਆ ਨਹੀ। ਉਹਨਾਂ ਕਿਹਾ ਸਾਰੇ ਨੌਜਵਾਨ ਸਾਥੀ ਖੇਡਾਂ ਵਿੱਚ ਭਾਗ ਲੈਣ ਤਾਂ ਜੋ ਜਿਹੜੀ ਨਸ਼ੇ ਦੀ ਬੁਰਾਈ ਦਾ ਸਾਡੇ ਸਮਾਜ਼ ‘ਤੇ ਕਲੰਕ ਲੱਗਿਆ ਹੋਇਆ ਹੈ ਉਸ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋ ਬਚਣ ਲਈ ਖੇਡਾ ਵਿੱਚ ਰੁਚੀ ਰੱਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਸੀ ਆਪਣਾ-ਆਪਣਾ ਯੋਗਦਾਨ ਪਾ ਸਕੀਏ। ਇਸ ਮੌਕੇ ਹੋਰਨਾ ਤੋ ਇਲਾਵਾ ਪ੍ਰਧਾਨ ਨਗਰ ਕੌਸਲ ਪਾਇਲ ਸ੍ਰੀ ਮਲਕੀਤ ਸਿੰਘ ਗੋਗਾ, ਪ੍ਰਧਾਨ ਨਗਰ ਕੌਸਲ ਦੋਰਾਹਾ ਸ੍ਰੀ ਸੁਦਰਸ਼ਨ ਕੁਮਾਰ ਸ਼ਰਮਾ, ਸਾਬਕਾ ਚੇਅਰਮੈਨ ਸ੍ਰੀ ਬੰਤ ਸਿੰਘ ਦਬੁਰਜੀ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ, ਸਰਪੰਚ ਯੂਨੀਅਨ ਦੇ ਪ੍ਰਧਾਨ ਕਰਮ ਸਿੰਘ ਪੱਲਾ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਯੂਥ ਕਲੱਬਾਂ ਦੇ ਪ੍ਰਧਾਨ ਆਦਿ ਹਾਜ਼ਰ ਸਨ।