- ਕੋਟਪਾ ਦੀ ਕੀਤੀ ਜਾਵੇ ਪੂਰੀ ਤਰ੍ਹਾਂ ਪਾਲਣਾ – ਸਿਵਲ ਸਰਜਨ ਲੁਧਿਆਣਾ
ਲੁਧਿਆਣਾ,(ਸੰਜੇ ਮਿੰਕਾ)- ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ. ਡਾ. ਮੰਨੂ ਵਿਜ ਇੰਚਾਰਜ ਤੰਬਾਕੂ ਸੈਲ ਦੀ ਅਗਵਾਈ ਹੇਠ ਸ਼ਹਿਰ ਵਿਚ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡਾ. ਵਿਜ ਨੇ ਦੱਸਿਆ ਕਿ ਐਕਟ ਤਹਿਤ 18 ਸਾਲ ਤੋਂ ਘੱਟ ਉਮਰ ਦਾ ਕੋਈ ਵੀ ਵਿਅਕਤੀ ਨਾ ਹੀ ਤੰਬਾਕੂ ਉਤਪਾਦ ਵੇਚ ਸਕਦਾ ਹੈ ਅਤੇ ਨਾ ਹੀ ਖਰੀਦ ਸਕਦਾ ਹੈ। ਉਨ੍ਹਾਂ ਕਿਹਾ ਕਿ ਖੁੱਲੀ ਸਿਗਰਟ, ਈ-ਸਿਗਰਟ ਅਤੇ ਵਿਦੇਸ਼ੀ ਸਿਗਰਟ ਵੇਚਣ ‘ਤੇ ਪੂਰਨ ਤੌਰ ਤੇ ਪਾਬੰਦੀ ਹੈ ਅਤੇ ਜਨਤਕ ਥਾਂਵਾਂ ‘ਤੇ ਤੰਬਾਕੂ ਨੋਸ਼ੀ ਵਰਜਿਤ ਹੈ। ਉਨ੍ਹਾ ਅੱਗੇ ਦੱਸਿਆ ਕਿ ਧਾਰਮਿਕ ਅਤੇ ਵਿਦਿਅਕ ਸੰਸਥਾਂਵਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦੇ ਤੰਬਾਕ{ ਉਦਪਾਦ ਦੀ ਵਿਕਰੀ ਨਹੀਂ ਕੀਤੀ ਜਾ ਸਕਦੀ। ਉਨਾਂ ਦੱਸਿਆ ਕਿ ਅੱਜ ਸ਼ਹਿਰ ਵਿਚ ਐਕਟ ਦੀ ਉੰਲੰਘਣਾ ਕਰਨ ‘ਤੇ 10 ਚਲਾਨ ਕੱਟੇ ਅਤੇ ਐਕਟ ਬਾਰੇ ਜਾਣਕਾਰੀ ਦਿੱਤੀ ਗਈ। ਜਿੰਨਾ ਵਿਕਰੇਤਾਵਾਂ ਨੇ ਵਾਰਨਿੰਗ ਬੈਨਰ ਨਹੀਂ ਲਾਏ ਸਨ, ਉਨਾਂ ਨੂੰ ਵੀ ਜਾਣਕਾਰੀ ਦਿੰਦੇ ਹੋਏ ਚਲਾਨ ਕੱਟੇ ਗਏ। ਇਸ ਮੌਕੇ ਸਿਵਲ ਸਰਜਨ ਡਾ. ਆਹਲੂਵਾਲੀਆ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਤੰਬਾਕੂ ਕੰਟਰੋਲ ਐਕਟ (ਕੋਟਪਾ) ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇ, ਉਲੰਘਣਾ ਕਰਨ ਦੀ ਸੂਰਤ ਵਿੱਚ ਦੋਸ਼ੀਆਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ।