- ਸਾਰੇ ਹਲਕੇ ਦੀਆਂ ਸਮੱਸਿਆਵਾਂ ਜਲਦੀ ਹੀ ਹੋਣਗੀਆਂ ਹੱਲ : ਵਿਧਾਇਕ ਵੈਦ
ਲੁਧਿਆਣਾ, (ਸੰਜੇ ਮਿੰਕਾ)-ਸਿਟੀ ਇਨਕਲੇਵ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ, ਦੁੱਗਰੀ ਧਾਂਦਰਾ ਰੋਡ ਦੇ ਪ੍ਰਧਾਨ ਭਗਵਿੰਦਰ ਪਾਲ ਸਿੰਘ ਗੋਲਡੀ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਵਲੋਂ ਹਲਕਾ ਗਿੱਲ ਦੇ ਵਿਧਾਇਕ
ਕੁਲਦੀਪ ਸਿੰਘ ਵੈਦ ਦਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਮੌਕੇ ਹਲਕਾ ਵਿਧਾਇਕ ਨੂੰ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਸਾਰੀਆਂ ਸਮੱਸਿਆਵਾਂ ਦਾ ਹੱਲ ਜਲਦੀ ਹੀ ਕੀਤਾ ਜਾਵੇਗਾ। ਇਸ ਮੌਕੇ ਸੁਸਾਈਟੀ ਦੇ ਪ੍ਰਧਾਨ ਅਤੇ ਇਲਾਕੇ ਦੇ ਨੋਜਵਾਨ ਆਗੂ ਭਗਵਿੰਦਰ ਪਾਲ ਸਿੰਘ ਗੋਲਡੀ ਨੇ ਵਿਧਾਇਕ ਨੂੰ
ਅਪੀਲ ਕੀਤੀ ਕਿ ਇਲਾਕੇ ਦੀਆਂ ਸਮੱਸਿਆਵਾਂ ਜਿਵੇਂ ਸੀਵਰੇਜ, ਪਾਣੀ ਸਪਲਾਈ, ਸੜਕਾਂ, ਸਟਰੀਟ ਲਾਈਟਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਤੇ ਵਿਧਾਇਕ ਵੈਦ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸਬੰਧੀ ਉਹ ਜਲਦੀ ਹੀ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਅਤੇ ਇਨ੍ਹਾਂ ਸੱਮਸਿਆਵਾਂ ਦਾ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਵਿਧਾਇਕ ਵੈਦ ਦਾ ਵਿਸ਼ੇਸ਼ ਧੰਨਵਾਦ ਕੀਤਾ
ਅਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਸਰਪੰਚ ਧਾਂਦਰਾ ਗੁਰਜੀਤ ਸਿੰਘ, ਸਰਪੰਚ ਪਿੰਡ ਮਹਿਮੂਦਪੁਰ ਨਿਰਭੈ ਸਿੰਘ, ਸਰਪੰਚ ਪਤੀ ਟਹਿਲ ਸਿੰਘ, ਸੰਦੀਪ ਆਹੂਜਾ, ਯਾਦਵਿੰਦਰ ਸਿੰਘ ਗੰਭੀਰ,ਵਿਕਰਮਜੀਤ ਸਿੰਘ ਧਾਲੀਵਾਲ, ਅਮਰੀਕ ਸਿੰਘ,ਨਰਿੰਦਰ ਸ਼ਰਮਾ, ਮਹਿੰਦਰ ਸਿੰਘ,ਮਨਪ੍ਰੀਤ ਸਿੰਘ, ਸਿਮਰਜੀਤ ਸਿੰਘ, ਸੰਤੋਸ਼ ਕੁਮਾਰ, ਇੰਜ. ਵਰਿੰਦਰ ਸਿੰਘ, ਭੁਪਿੰਦਰ ਸਿੰਘ ਤੇ ਹੋਰ ਸ਼ਾਮਲ ਸਨ।