Saturday, May 10

ਮਿਸ਼ਨ ਫਤਿਹ- ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 8209 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.41% ਹੋਈ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8209 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87169 ਮਰੀਜ਼ਾਂ ਵਿਚੋਂ 97.41% (84907 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 8209 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 172   ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 84907 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 24 ਮਰੀਜ਼ ਪੋਜ਼ਟਿਵ ਪਾਏ ਗਏ ਹਨ ਜੋਕਿ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1832558 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1832558 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1733826 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87169 ਹੈ, ਜਦਕਿ 11563 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2090 ਅਤੇ 1044 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

About Author

Leave A Reply

WP2Social Auto Publish Powered By : XYZScripts.com