Friday, May 9

ਸਿਹਤ ਬਲਾਕ ਦੇ ਸਬ ਸੈਂਟਰਾਂ ’ਤੇ ਲਗਾਏ ਹੈਪੇਟਾਈਟਸ ਜਾਗਰੂਕਤਾ ਕੈਂਪ

ਲੁਧਿਆਣਾ(ਸੰਜੇ ਮਿੰਕਾ)- ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਕੂੰਮਕਲਾਂ ਦੇ ਵੱਖ-ਵੱਖ ਸਬ ਸੈਂਟਰਾਂ ਤੇ ਵਿਸ਼ਵ ਹੈਪੇਟਾਇਟਿਸ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਰਾਹੁਲ ਅਪਲਿਸ਼ ਨੇ ਦੱਸਿਆ ਕਿ ਹੈਪੇਟਾਈਟਿਸ ਜਿਗਰ ਦੀ ਬਿਮਾਰੀ ਹੈ ਜੋ ਕਿ ਵਾਇਰਸ ਨਾਲ ਫੈਲਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਪ੍ਰਮੁੱਖ ਕਾਰਨਾਂ ਵਿੱਚ ਅਸੁਰੱਖਿਅਤ ਸਰੀਰਕ ਸਬੰਧ, ਨਸ਼ਿਆਂ ਦੀ ਵਰਤੋਂ, ਟੀਕਿਆਂ ਲਈ ਸਾਂਝੀਆਂ ਸੂਈਆਂ ਦੀ ਵਰਤੋਂ ਕਰਨਾ ਅਤੇ ਮਾਂ ਤੋਂ ਉਸ ਦੇ ਨਵਜੰਮੇ ਬੱਚੇ ਨੂੰ ਖੂਨ ਰਾਹੀਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਡਾਕਟਰੀ ਸਲਾਹ ਨਾਲ ਇਸਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਜਲਦੀ ਇਲਾਜ ਸੰਭਵ ਹੋ ਸਕੇ। ਰਜਿੰਦਰ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਬੇਸ ਲਾਇਨ ਟੈਸਟ, ਵਾਇਰਲ ਲੋਡ ਟੈਸਟ ਅਤੇ ਹੈਪੇਟਾਈਟਸ ਸੀ ਤੇ ਬੀ ਦਾ ਮੁਫ਼ਤ ਇਲਾਜ਼ ਸੂਬੇ ਦੇ 23 ਜ਼ਿਲ੍ਹਾ ਹਸਪਤਾਲਾਂ, 3 ਸਰਕਾਰੀ ਮੈਡੀਕਲ ਕਾਲਜਾਂ, 17 ਏ.ਆਰ.ਟੀ. ਕੇਂਦਰਾਂ, 14 ਓ.ਐੱਸ.ਟੀ. ਸੈਂਟਰਾਂ ਅਤੇ 1 ਐੱਸ.ਡੀ.ਐੱਚ. ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਬੱਚਿਆਂ ਦਾ ਟੀਕਾਕਰਨ ਵੀ ਇਸ ਤੋਂ ਬਚਾਅ ਲਈ ਯੂਨੀਵਰਸਲ ਇਮੂਨਾਇਜੇਸ਼ਨ ਪ੍ਰੋਗਰਾਮ ਦੇ ਜ਼ਰੀਏ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਡਾ ਨਵਜੋਤ ਕੌਰ , ਡਾ ਹਰਚਰਨ ਸਿੰਘ, ਗੁਰਦੇਵ ਸਿੰਘ ਹੈਲਥ ਸੁਪਰਵਾਈਜ਼ਰ, ਦਰਬਾਰਾ ਸਿੰਘ ਅਤੇ ਅਮਰਪਾਲ ਕੌਰ ਹਾਜਰ ਸਨ।

About Author

Leave A Reply

WP2Social Auto Publish Powered By : XYZScripts.com