ਲੁਧਿਆਣਾ,(ਸੰਜੇ ਮਿੰਕਾ) – ਸਾਲ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਸੰਦੀਪ ਕੁਮਾਰ ਜੋ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵੀ ਹਨ, ਵੱਲੋਂ ਅੱਜ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਗਲਾਡਾ ਦਾ ਵੀ ਕਾਰਜਭਾਰ ਸੰਭਾਲਿਆ ਗਿਆ। ਕਾਰਜ਼ਭਾਰ ਸੰਭਾਲਣ ਤੋਂ ਬਾਅਦ, ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਅਤੇ ਇਸ ਦੇ ਵਸਨੀਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਕੁਮਾਰ ਨੇ ਇਹ ਵੀ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਉਣ ਲਈ ਇਕ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਸਥਾਪਤ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ ਅਤੇ ਨਾਲ ਹੀ ਲੋਕਾਂ ਨੂੰ ਸੇਵਾਵਾਂ ਦੀ ਪਾਰਦਰਸ਼ਤਾ ਅਤੇ ਸਮੇਂ ਸਿਰ ਸਪੁਰਦਗੀ ਨੂੰ ਵੀ ਯਕੀਨੀ ਬਣਾਉਣ।
Previous Articleਪੰਜਾਬ ਪ੍ਰਦੁਸ਼ਣ ਕੰਟਰੋਲ ਬੋਰਡ ਵੱਲੋਂ ਨਿਯਮਾਂ ਦੇ ਉਲੰਘਣਾ ਕਰਨ ‘ਤੇ 2 ਇਕਾਈਆਂ ਨੂੰ ਕੀਤਾ ਬੰਦ, 9 ਯੂਨਿਟਾਂ ਨੂੰ ਕੀਤਾ ਜ਼ੁਰਮਾਨਾ
Next Article ਲੁਧਿਆਣਾ ‘ਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਸਤੰਬਰ ਨੂੰ