ਲੁਧਿਆਣਾ, (ਸੰਜੇ ਮਿੰਕਾ) – ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਪੀ. ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਜਿਲ੍ਹਾ ਕਚਹਿਰੀਆਂ ਕੰਪਲੈਕਸ, ਲੁਧਿਆਣਾ ਵਿੱਚ ਕੋਰੋਨਾ ਵਾਇਰਸ (Covid-19) ਤੋਂ ਬਚਾਅ ਲਈ ਸਪੈਸ਼ਲ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿੱਚ ਤੈਨਾਤ ਵੱਖ-ਵੱਖ ਜੱਜ ਸਾਹਿਬਾਨ, ਨਿਆਂਇਕ ਅਦਾਲਤਾਂ ਵਿੱਚ ਤੈਨਾਤ ਕਰਮਚਾਰੀਆਂ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਪੈਨਲ ‘ਤੇ ਕੰਮ ਕਰ ਰਹੇ ਐਡਵੋਕੇਟਸ ਨੂੰ ਕੋਰੋਨਾ ਵਾਇਰਸ (Covid-19) ਤੋਂ ਬਚਾਅ ਲਈ ਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਗਈ। ਇਸ ਕੈਂਪ ਵਿੱਚ ਸਿਵਲ ਸਰਜਨ, ਲੁਧਿਆਣਾ ਵੱਲੋਂ ਭੇਜੀ ਗਈ ਟੀਮ ਜਿਸ ਵਿੱਚ ਏ.ਐਨ.ਐਮ. ਕੁਲਵੰਤ ਕੌਰ ਅਤੇ ਸ੍ਰੀ ਸਮਰਬੀਰ ਸਿੰਘ, ਵਲੰਟੀਅਰ ਸ਼ਾਮਲ ਸਨ, ਵੱਲੋਂ ਜੱਜ ਸਾਹਿਬਾਨ, ਸਟਾਫ ਮੈਂਬਰਾਂ ਅਤੇ ਪੈਨਲ ਐਡਵੋਕੇਟਸ ਦਾ ਟੀਕਾਕਰਣ ਕੀਤਾ ਗਿਆ। ਇਸ ਮੌਕੇੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਵੈਕਸੀਨ ਪੂਰਨ ਤੌਰ ‘ਤੇ ਸੁਰੱਖਿਅਤ ਹੈ ਅਤੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਬਹੁਤ ਉਪਯੋਗੀ ਹੈ । ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਇਸ ਤੋਂ ਬਚਾਅ ਲਈ ਸਾਨੂੰ ਸਭਨਾਂ ਨੂੰ ਛੇਤੀ ਤੋਂ ਛੇਤੀ ਆਪੋ-ਆਪਣੀ ਵੈਕਸੀਨੇਸ਼ਨ ਕਰਵਾ ਲੈਣੀ ਚਾਹੀਦੀ ਹੈ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ