- ਪ੍ਰਧਾਨ ਪ੍ਰਿਤਪਾਲ ਸਿੰਘ ਨੇ ਕੀਤਾ ਸਨਮਾਨਿਤ ਲੁਧਿਆਣਾ 6 ਅਗਸਤ() ਗੁਰਦੁਆਰਾ ਦੂਖ ਨਿਵਾਰਨ ਸਾਹਿਬ
ਲੁਧਿਆਣਾ (ਸੰਜੇ ਮਿੰਕਾ, ਵਿਸ਼ਾਲ )- ਵਿਖੇ ਚੀਫ਼ ਇਨਕਮ ਟੈਕਸ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਪੂਨਮ ਖਹਿਰਾ ਸਿੱਧੂ ਨੇ ਨਤਮਸਤਕ ਹੁੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਚੀਫ਼ ਇਨਕਮ ਟੈਕਸ ਕਮਿਸ਼ਨਰ ਲੁਧਿਆਣਾ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ। ਚੀਫ਼ ਇਨਕਮ ਟੈਕਸ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਪੂਨਮ ਖਹਿਰਾ ਸਿੱਧੂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ । ਉਹ ਕਾਮਨਾ ਕਰਦੇ ਹਨ ਇਸੇ ਤਰ੍ਹਾਂ ਹੀ ਉਹ ਸੇਵਾ ਭਾਵਨਾ ਤਹਿਤ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ । ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ,ਜਗਜੀਤ ਸਿੰਘ ਸਿੱਬਲ, ਕਮਲ ਚਾਵਲਾ , ਅਵਨੀਤ ਸਿੰਘ , ਜਸਵਿੰਦਰ ਸਿੰਘ ਰਵਿੰਦਰਪਾਲ ਸਿੰਘ ਖ਼ਾਲਸਾ ਅਤੇ ਕਮਲਪ੍ਰੀਤ ਸਿੰਘ ਆਦਿ ਮੌਜੂਦ ਸਨ। ਫੋਟੋ ਪ੍ਰਧਾਨ ਪ੍ਰਿਤਪਾਲ ਸਿੰਘ ਚੀਫ ਕਮਿਸ਼ਨਰ ਇਨਕਮ ਟੈਕਸ ਲੁਧਿਆਣਾ ਨੂੰ ਸਨਮਾਨਿਤ ਕਰਦੇ ਹੋਏ