Saturday, May 10

ਡੀ.ਸੀ. ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਕਾਰਡ ਲਈ ਰਜਿਸਟ੍ਰੇਸ਼ਨ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦਾ ਸੱਦਾ

  • ਕਾਰਡ ਲਈ ਸੇਵਾ ਕੇਂਦਰਾਂ ਜਾਂ ਜ਼ਿਲ੍ਹਾ/ਬਲਾਕ/ਤਹਿਸੀਲ ਪੱਧਰ ਦੇ ਸਰਕਾਰੀ ਹਸਪਤਾਲਾਂ ਰਾਹੀਂ ਜਾਂ ਨਿਜੀ ਤੌਰ ‘ਤੇ ਕੀਤਾ ਜਾ ਸਕਦਾ ਹੈ ਆਨਲਾਈਨ ਅਪਲਾਈ
    ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਵਿਲੱਖਣ ਪਹਿਚਾਨ ਪੱਤਰ (ਯੂਨੀਕ ਡਿਸਏਬਿਲਟੀ ਆਈਡੈਂਟੀ ਕਾਰਡ) ਲਈ ਸੇਵਾ ਕੇਂਦਰਾਂ ਜਾਂ ਜ਼ਿਲ੍ਹਾ/ਬਲਾਕ/ਤਹਿਸੀਲ ਪੱਧਰ ‘ਤੇ ਸਰਕਾਰੀ ਹਸਪਤਾਲਾਂ ਵਿੱਚ ਜਾਂ ਨਿੱਜੀ ਤੌਰ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਨੂੰ ਵੱਡੀ ਗਿਣਤੀ ਵਿੱਚ ਯੂਨੀਕ ਡਿਸਏਬਿਲਟੀ ਆਈਡੈਂਟੀ ਕਾਰਡ (ਯੂ.ਡੀ.ਆਈ.ਡੀ.) ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਦਿਵਿਆਂਗ ਵਿਅਕਤੀ ਖੁਦ ਨੂੰ ਕਾਰਡ ਲਈ ਰਜਿਸਟਰ ਕਰਵਾਉਣ ਵਾਸਤੇ ਸੇਵਾ ਕੇਂਦਰਾਂ ਜਾਂ ਸਰਕਾਰੀ ਹਸਪਤਾਲਾਂ ਰਾਹੀਂ ਆਧਾਰ ਕਾਰਡ, ਵੋਟਰ ਕਾਰਡ ਜਾਂ ਉਮਰ ਦਾ ਕੋਈ ਸਬੂਤ, ਪਾਸਪੋਰਟ ਸਾਈਜ਼ ਦੀ ਫੋਟੋ ਨਾਲ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਚੈੱਕਅਪ ਲਈ ਵਿਸ਼ੇਸ਼ ਕੈਂਪ ਸਿਵਲ ਹਸਪਤਾਲ ਵਿੱਚ  ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਨੈਕਾਰ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਤੋਂ ਪਹਿਲਾਂ ਹਸਪਤਾਲ ਆ ਸਕਦੇ ਹਨ, ਜਿੱਥੇ ਆਰਥੋਪੈਡਿਕਸ, ਈ.ਐਨ.ਟੀ. ਅਤੇ ਅੱਖਾਂ ਦੇ ਮਾਹਰ, ਮਨੋਵਿਗਿਆਨਕ, ਪੀਡੀਆਟ੍ਰਿਕਸ ਅਤੇ ਹੋਰ ਸਰੀਰਕ ਤੌਰ ‘ਤੇ ਜਾਂਚ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਡ ਅੰਗਹੀਣ ਵਿਅਕਤੀ ਨੂੰ ਸਿਰਫ਼ ਪਾਰਦਰਸ਼ਤਾ, ਕੁਸ਼ਲਤਾ ਅਤੇ ਸਰਕਾਰੀ ਲਾਭ ਪਹੁੰਚਾਉਣ ਲਈ ਉਤਸ਼ਾਹਿਤ ਕਰਨ ਲਈ ਨਹੀਂ ਸਗੋਂ ਇਕਸਾਰਤਾ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਾਰਡ ਲਾਗੂ ਕਰਨ ਨਾਲ ਸਾਰੇ ਪੱਧਰਾਂ ਜਿਵੇਂ ਕਿ ਪਿੰਡ ਪੱਧਰ, ਬਲਾਕ ਪੱਧਰ, ਜ਼ਿਲ੍ਹਾ ਪੱਧਰ, ਰਾਜ ਪੱਧਰ ਅਤੇ ਰਾਸ਼ਟਰੀ ਪੱਧਰ ਤੋਂ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਵੱਡੀ ਰਾਹਤ ਮਿਲੇਗੀ ਕਿਉਂ ਜੋ ਉਨ੍ਹਾਂ ਨੂੰ ਮੈਡੀਕਲ ਸਰਟੀਫਿਕੇਟ ਲਈ ਵਾਰ-ਵਾਰ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਲਈ ਯੂ.ਡੀ.ਆਈ.ਡੀ. ਪੂਰੇ ਭਾਰਤ ਵਿੱਚ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ, ਤਸਦੀਕ ਕਰਨ ਦਾ ਇੱਕੋ-ਇੱਕ ਦਸਤਾਵੇਜ਼ ਹੋਵੇਗਾ। ਸਹਾਇਕ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇੇ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਧਾਰਕ ਦੇ ਨਿੱਜੀ ਵੇਰਵਿਆਂ, ਯੋਗਤਾਵਾਂ ਅਤੇ ਪੂਰਾ ਪਤਾ ਜਾਣਨ ਵਿੱਚ ਵੀ ਸਹਾਇਤਾ ਕਰੇਗਾ ਕਿਉਂਕਿ ਇਸ ‘ਤੇ ਕਿਊ.ਆਰ ਕੋਡ ਛਾਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਡ ਰਾਹੀਂ ਨੇਤਰਹੀਣਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਦੀ ਸਹੂਲਤ ਹੋਵੇਗੀ ਅਤੇ ਹੋਰ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ ਰਿਆਇਤੀ ਦਰ੍ਹਾਂ 50 ਫੀਸਦੀ ‘ਤੇ ਸਫਰ ਦੀ ਸਹੂਲਤ ਦਿੱਤੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com