Wednesday, March 12

ਭਾਰਤੀ ਹਾਕੀ ਟੀਮ ਦੇ ਕੈਪਟਨ ਮਨਪ੍ਰੀਤ ਸਿੰਘ ਨੂੰ ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਬੈਚ ਲਗਾ ਕੇ ਕੀਤਾ ਸਨਮਾਨਿਤ

ਲੁਧਿਆਣਾ (ਸੰਜੇ ਮਿੰਕਾ, ਵਿਸ਼ਾਲ )- ਟੋਕੀਓ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੇ ਕੈਪਟਨ ਮਨਪ੍ਰੀਤ ਸਿੰਘ ਦੀ ਅਗਵਾਈ ਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਵਿਸ਼ਵ ਭਰ ਅੰਦਰ ਉੱਚਾ ਕਰਨ ਨਾਲ ਹਰ ਪੰਜਾਬੀ ਦਾ ਸਨਮਾਨ ਵਧਿਆ ਹੈ। ਇਹ ਵਿਚਾਰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਸੀਨੀਅਰ ਬਲਬੀਰ ਸਿੰਘ ਦੇ ਦੋਹਤੇ ਕਬੀਰ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਦਾ ਬੈਜ ਲਗਾ ਕੇ ਸਨਮਾਨਿਤ ਕੀਤਾ। ਬਾਵਾ ਨੇ ਭਾਰਤ ਦਾ ਖੇਡ ਜਗਤ ਅੰਦਰ ਨਾਮ ਰੋਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 352 ਵੇਂ ਜਨਮ ਦਿਵਸ ਤੇ ਸਮੁੱਚੀ ਭਾਰਤੀ ਟੀਮ ਨੂੰ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਫਾਊਂਡੇਸ਼ਨ ਦੀ ਅਮਰੀਕਾ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਬਲਦੇਵ ਬਾਵਾ, ਰਵਿੰਦਰ ਨੰਦੀ ਅਤੇ ਕਰਨੈਲ ਸਿੰਘ ਗਿੱਲ ਨੇ ਵੀ ਹਾਕੀ ਖਿਡਾਰੀਆਂ ਨੂੰ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ।   

About Author

Leave A Reply

WP2Social Auto Publish Powered By : XYZScripts.com