Friday, May 9

15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਇਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ

  • ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਹੋਣਗੇ ਮੁੱਖ ਮਹਿਮਾਨ
    ਈਸੜੂ (ਲੁਧਿਆਣਾ), (ਸੰਜੇ ਮਿੰਕਾ) – ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ, ਖੰਨਾ ਦੇ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨਗੀਆਂ। ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਸਕਤਰ ਸਿੰਘ ਬੱਲ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸੌਂਪੀਆਂ ਜਾ ਚੁੱਕੀਆਂ ਹਨ।

About Author

Leave A Reply

WP2Social Auto Publish Powered By : XYZScripts.com