Tuesday, July 1

ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਮੁਕੰਮਲ

  • ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਸਾਂਝੇ ਤੌਰ ਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
  • ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਕੀਤੀ ਜਾਵੇਗੀ

ਈਸੜੂ, (ਸੰਜੇ ਮਿੰਕਾ)-ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੇ ਮੁਕੰਮਲ ਹੋਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਦਾਣਾ ਮੰਡੀ ਈਸੜੂ ਵਿਖੇ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਅਤੇ ਪਾਇਲ ਹਲਕੇ ਦੇ ਵਿਧਾਇਕ ਸ੍ਰੀ ਲਖਬੀਰ ਸਿੰਘ ਲੱਖਾ ਉਚੇਚੇ ਤੌਰ ਤੇ ਪੁੱਜੇ ਅਤੇ ਉਨ੍ਹਾਂ ਨੇ ਸਾਂਝੇ ਤੌਰ ਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਸਕੱਤਰ ਸਿੰਘ ਬੱਲ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਗੁਰਦੀਪ ਸਿੰਘ ਰਸੂਲੜਾ, ਤਹਿਲੀਦਾਰ ਨਵਦੀਪ ਸਿੰਘ ਸ਼ਾਮਲ ਸਨ। ਇਸ ਮੌਕੇ ਦੋਵਾਂ ਵਿਧਾਇਕਾਂ ਨੇ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ।
ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਉਤੇ ਆਯੋਜਿਤ ਕੀਤੇ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਦੇ ਮੰਤਰੀ, ਸਾਬਕਾ ਮੰਤਰੀ, ਵਿਧਾਇਕ, ਸਾਬਕਾ ਵਿਧਾਇਕ, ਚੇਅਰਮੈਨ ਅਤੇ ਪਾਰਟੀ ਦੇ ਸੀਨੀਅਰ ਆਗੂ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ੍ਰੀ ਰੁਪਿੰਦਰ ਸਿੰਘ ਰਾਜਾ ਗਿੱਲ, ਮੀਤ ਪ੍ਰਧਾਨ ਨਗਰ ਕੌਂਸਲ ਖੰਨਾ, ਡੀ.ਐਸ.ਪੀ. ਖੰਨਾ ਰਾਜਨਪ੍ਰਮਿੰਦਰ ਸਿੰਘ, ਸ੍ਰੀ ਜਤਿੰਦਰ ਪਾਠਕ, ਸਰਪੰਚ ਗੁਰਵਿੰਦਰ ਸਿੰਘ ਈਸੜੂ, ਸਰਪੰਚ ਕਰਮ ਸਿੰਘ ਪੱਲ੍ਹਾ, ਹਰਿੰਦਰ ਸਿੰਘ ਕਨੇਚ (ਪੀ.ਏ. ਐਮ.ਐਲ.ਏ ਖੰਨਾ) ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com