- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦਾ ਕੀਤਾ ਧੰਨਵਾਦ
ਲੁਧਿਆਣਾ,(ਸੰਜੇ ਮਿੰਕਾ) – ਯੂਥ ਆਗੂ ਸ੍ਰੀ ਨਿਤਿਨ ਟੰਡਨ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਨਿਯੁਕਤੀ ਪੱਤਰ ਉਨ੍ਹਾਂ ਨੂੰ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਸੌਂਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦਾ ਧੰਨਵਾਦ ਕਰਦੇ ਹੋਏ ਸ੍ਰੀ ਨਿਤਿਨ ਟੰਡਨ ਨੇ ਕਿਹਾ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਸਖਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ।