Wednesday, March 12

9 ਤੋਂ 17 ਸਤੰਬਰ ਤੱਕ ਲੱਗਣਗੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ – ਡਿਪਟੀ ਕਮਿਸ਼ਨਰ

ਲੁਧਿਆਣਾ, (ਸੰਜੇ ਮਿੰਕਾ)  – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 09 ਸਤੰਬਰ ਤੋਂ 17 ਸਤੰਬਰ, 2021 ਤੱਕ 7ਵੇਂ ਰਾਜ ਪੱਧਰੀ ਲੁਧਿਆਣਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਰਚੂਅਲ ਅਤੇ ਫਿਜ਼ੀਕਲ ਰੋਜ਼ਗਾਰ ਮੇਲੇ ਜਿਲ੍ਹੇ ਵਿਚ ਚਾਰ ਵੱਖ-ਵੱਖ ਸਥਾਨਾਂ ‘ਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਕ੍ਰਮਵਾਰ 09 ਸਤੰਬਰ 2021 ਨੂੰ ਸਰਕਾਰੀ ਆਈ.ਟੀ.ਆਈ, ਗਿੱਲ ਰੋਡ, ਲੁਧਿਆਣਾ ਵਿਖੇ, 13 ਸਤੰਬਰ  ਨੂੰ ਗੁਲਜ਼ਾਰ ਗਰੁੱਪ ਆਫ ਇਸਟੀਚਿਊਟ, ਖੰਨਾ, 15 ਸਤੰਬਰ ਨੂੰ ਐਸ.ਆਰ.ਐਸ. ਸਰਕਾਰੀ ਪੋਲਿਟੈਕਨਿਕ ਕਾਲਜ ਫਾਰ ਗਰਲਜ਼, ਲੁਧਿਆਣਾ ਅਤੇ 17 ਸਤੰਬਰ ਨੂੰ ਸੀ.ਆਈ.ਸੀ.ਯੂ, ਫੋਕਲ ਪੁਆਇੰਟ, ਲੁਧਿਆਣਾ ਵਿਖੇ ਲਗਾਏ ਜਾਣਗੇ ਅਤੇ ਇਨ੍ਹਾਂ ਮੇਲਿਆਂ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਮੇਲਿਆਂ ਦੌਰਾਨ ਕੰਪਨੀਆਂ ਵਲੋਂ ਮੌਕੇ ‘ਤੇ ਹੀ ਇੰਟਰਵਿਊ ਲੈ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਰੋਜ਼ਗਾਰ ਮੇਲਿਆਂ ਵਿੱਚ  ਨਾਮੀ  ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਸਵੀਂ, ਬਾਰਵੀ, ਗ੍ਰੈਜੂਏਟ ਪਾਸ ਜਾ ਵੱਧ ਪੜ੍ਹੇ ਲਿਖੇ, ਆਈ.ਟੀ.ਆਈ,  ਆਦਿ ਟਰੇਡ ਦੇ ਉਮੀਦਵਾਰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਵਲੋਂ ਉਮੀਦਵਾਰਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ ਅਤੇ ਉਮੀਦਵਾਰ ਆਪਣੀ  ਰਜਿਸਟ੍ਰੇਸ਼ਨ as Job Seeker www.pgrkam.com ‘ਤੇੇ ਰਜਿਸਟਰ ਕਰ ਸਕਦੇ ਹਨ।

About Author

Leave A Reply

WP2Social Auto Publish Powered By : XYZScripts.com