Friday, May 9

ਗੇਜਾ ਰਾਮ ਵਾਲਮੀਕਿ ਵੱਲੋਂ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਕੀਤੀ ਮੀਟਿੰਗ

  • ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸੇਫਟੀ ਕਿੱਟ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ- ਗੇਜਾ ਰਾਮ ਵਾਲਮੀਕਿ

ਲੁਧਿਆਣਾ (ਸੰਜੇ ਮਿੰਕਾ)- ਅੱਜ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਚੇਅਰਮੈਨ ਸ਼੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਸਰਕਟ ਹਾਊਸ ਲੁਧਿਆਣਾ ਵਿਖੇ ਸਮੂਹ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਕੁੱਝ ਸਮਾਂ ਪਹਿਲਾਂ ਸਫਾਈ ਕਰਮਚਾਰੀ ਵੱਲੋਂ ਬਿਨਾਂ ਸੇਫਟੀ ਕਿੱਟ ਦੇ ਕੰਮ ਕਰਨ ਦੀ ਘਟਨਾ ਉਨ੍ਹਾਂ ਦੇ ਧਿਆਨ ਵਿੱਚ ਆਈ ਸੀ, ਜਿਸ ਬਾਰੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਕਿਸੇ ਵੀ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਗਟਰ ਵਿੱਚ ਨਹੀਂ ਉਤਾਰਿਆ ਜਾਵੇਗਾ। ਪ੍ਰੰਤੂ ਦੋ ਦਿਨ ਪਹਿਲਾਂ ਉਨ੍ਹਾਂ ਦੇ ਸਾਹਮਣੇ ਫਿਰ ਇੱਕ ਅਜਿਹਾ ਮਾਮਲਾ ਆਇਆ ਕਿ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਗਟਰ ਵਿੱਚ ਉਤਾਰਿਆ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਫਾਈ ਕਰਮਚਾਰੀ ਨੂੰ ਬਿਨਾਂ ਸੇਫਟੀ ਕਿੱਟ ਦੇ ਗਟਰ ਵਿੱਚ ਨਾ ਉਤਾਰਿਆ ਜਾਵੇ ਅਤੇ ਉਨ੍ਹਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਫਾਈ ਕਰਮਚਾਰੀ ਮਸ਼ੀਨ ਦੇ ਜਰੀਏ ਸਫਾਈ ਕਰ ਸਕਣ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਸ਼੍ਰੀ ਸੰਦੀਪ ਕੁਮਾਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰ. ਕੁਲਪ੍ਰੀਤ ਸਿੰਘ, ਐਸ.ਡੀ.ਐਮ. (ਈਸਟ) ਸ਼੍ਰੀ ਵੀਨੀਤ ਕੁਮਾਰ, ਜ਼ਿਲ੍ਹਾ ਭਲਾਈ ਅਫਸਰ ਸ਼੍ਰੀ ਰਾਜਿੰਦਰ ਕੁਮਾਰ ਅਤੇ ਸੁਪਰਡੈਂਟ ਇੰਜੀਨੀਅਰ ਸ਼੍ਰੀ ਰਾਜਿੰਦਰ ਸਿੰਘ ਅਤੇ ਸ਼੍ਰੀ ਰਵਿੰਦਰ ਗਰਗ ਹਾਜ਼ਰ ਸਨ। ਉਨ੍ਹਾਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਬਾਰੇ ਸਾਰੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸੇਫਟੀ ਕਿੱਟ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਸਫਾਈ ਕਰਮਚਾਰੀਆਂ ਦੀ ਹਾਲਤ ਵਿੱਚ ਸੁਧਾਰ ਲਿਆਂਦਾ ਜਾ ਸਕੇ।

About Author

Leave A Reply

WP2Social Auto Publish Powered By : XYZScripts.com