Wednesday, March 12

ਡੀ.ਸੀ. ਵੱਲੋਂ ਐਨ.ਸੀ.ਐਲ.ਪੀ. ਸਕੂਲ ਵਿਖੇ ਲਾਇਬਰੇਰੀ ਦਾ ਉਦਘਾਟਨ

  • ਐਨ.ਜੀ.ਓਜ ਤੇ ਉਦਯੋਗਿਕ ਘਰਾਣਿਆਂ ਦੇ ਸਹਿਯੋਗ ਨਾਲ ਇਨ੍ਹਾਂ ਸਕੂਲਾਂ ‘ਚ ਬੁੱਕ ਬੈਂਕ ਵੀ ਕੀਤਾ ਜਾਵੇਗਾ ਵਿਕਸਤ
  • ਲਾਇਬਰੇਰੀ ਦਾ ਮੁੱਖ ਮੰਤਵ ਵਿਦਿਆਰਥੀਆਂ ‘ਚ ਕਿਤਾਬਾਂ ਪੜ੍ਹਨ ਦੀ ਆਦਤ ਪਾਉਣਾ

ਲੁਧਿਆਣਾ, (ਸੰਜੇ ਮਿੰਕਾ)  – ਨੈਸ਼ਨਲ ਚਾਈਲਡ ਲੇਬਰ ਪ੍ਰੋਜੈਕਟ (ਐਨ.ਸੀ.ਐਲ.ਪੀ.) ਸਕੂਲ ਦੇ ਵਿਦਿਆਰਥੀਆਂ ਵਿੱਚ ਕਿਤਾਬਾਂ ਪੜ੍ਹਨ ਦੀ ਆਦਤ ਪਾਉਣ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਡਾ. ਅੰਬੇਦਕਰ ਨਗਰ ਵੈਲਫੇਅਰ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਸਕੂਲ ਨੂੰ ਇੱਕ ਲਾਇਬਰੇਰੀ ਸਮਰਪਿਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਯ{.ਟੀ.) ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਲਾਇਬਰੇਰੀ ਕਿਤਾਬਾਂ ਤੋਂ ਪ੍ਰਾਪਤ ਵਿਸ਼ਾਲ ਗਿਆਨ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਤੱਕ ਮਿਆਰੀ ਸਿੱਖਿਆ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਕਿਤਾਬਾਂ ਰਾਹੀਂ ਪੜ੍ਹਨ ਅਤੇ ਗਿਆਨ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਵਿੱਚ 32 ਐਨ.ਸੀ.ਐਲ.ਪੀ. ਸਕੂਲ ਹਨ ਅਤੇ 1500 ਬੱਚੇ ਇਨ੍ਹਾਂ ਸੰਸਥਾਵਾਂ ਵਿੱਚ ਪੜ੍ਹਦੇ ਹਨ ਅਤੇ ਐਲਾਨ ਕੀਤਾ ਕਿ ਐਨ.ਸੀ.ਐਲ.ਪੀ. ਸਕੂਲਾਂ ਵਿੱਚ ਐਨ.ਜੀ.ਓਜ਼ ਅਤੇ ਉਦਯੋਗਿਕ ਘਰਾਣਿਆਂ ਨਾਲ ਜੁੜ ਕੇ ਇੱਕ ਬੁੱਕ ਬੈਂਕ ਵਿਕਸਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਆਪਣੀ ਪਸੰਦ ਦੀਆਂ ਕਿਤਾਬਾਂ ਜ਼ਰੂਰ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਉਹ ਇਸ ਨੂੰ ਚੰਗੀ ਤਰ੍ਹਾਂ ਪੜ੍ਹ ਸਕਣ ਅਤੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕਰ ਸਕਣ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣ ਲਈ ਪੂਰੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਐਨ.ਸੀ.ਐਲ.ਪੀ. ਸਕੀਮ ਪਹਿਲੀ ਨਜ਼ਰ ਵਿੱਚ ਖਤਰਨਾਕ ਕਿੱਤਿਆਂ ਅਤੇ ਪ੍ਰਕਿਰਿਆਵਾਂ ਵਿੱਚ ਕੰਮ ਕਰਨ ਵਾਲੇ ਬੱਚਿਆਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਤ ਕਰਦਿਆਂ ਇੱਕ ਪ੍ਰਗਤੀਸ਼ੀਲ ਪਹੁੰਚ ਅਪਣਾਉਣ ਦੀ ਕੋਸ਼ਿਸ਼ ਕਰਦੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਖਤਰਨਾਕ ਕਿੱਤਿਆਂ ਦੇ ਬੱਚਿਆਂ ਨੂੰ ਇਨ੍ਹਾਂ ਕਿੱਤਿਆਂ ਤੋਂ ਵਾਪਸ ਮੋੜਿਆ ਜਾਂਦਾ ਹੈ ਅਤੇ ਫਿਰ ਉਨ੍ਹਾਂ ਨੂੰ ਵਿਸ਼ੇਸ਼ ਸਕੂਲਾਂ ਵਿੱਚ ਦਾਖਲ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਰਸਮੀ ਸਕੂਲਿੰਗ ਪ੍ਰਣਾਲੀ ਵਿੱਚ ਯੋਗ ਅਤੇ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਹਾ ਕਿ ਇਹ ਉਨ੍ਹਾਂ ਲਈ ਵਧੀਆ ਸਿੱਖਿਆ ਅਤੇ ਹੁਨਰ ਸਿਖਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਡਾ. ਸੁਰਜੀਤ ਸਿੰਘ, ਡਾ. ਮਨੀਤ ਦੀਵਾਨ ਅਤੇ ਹੋਰ ਹਾਜ਼ਰ ਸਨ। ਇਸੇ ਦੌਰਾਨ, ਐਨ.ਸੀ.ਐਲ.ਪੀ. ਸਕੂਲ, ਮੁੱਲਾਂਪੁਰ ਦਾਖਾ ਵਿੱਚ ਵੀ ਇਸੇ ਤਰ੍ਹਾਂ ਦੀ ਲਾਇਬਰੇਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਹਰਜਿੰਦਰ ਸਿੰਘ ਬੇਦੀ ਦੁਆਰਾ ਖੋਲ੍ਹੀ ਗਈ।

About Author

Leave A Reply

WP2Social Auto Publish Powered By : XYZScripts.com