ਲੁਧਿਆਣਾ, (ਸੰਜੇ ਮਿੰਕਾ) – ਅਜਾਦੀ ਦੇ 75ਵੇ ਵਰ੍ਹੇ ਮੌਕੇ ਪੰਜਾਬ ਸਰਕਾਰ ਵੱਲੋਂ ਡਾ: ਜਗਦੇਵ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਨੂੰ ਵਿਭਾਗੀ ਉਪਲੱਬਧੀਆਂ ਨੂੰ ਇਮਾਨਦਾਰੀ ਨਾਲ ਪੂਰਾ ਕਰਨ ਅਤੇ ਦਲ੍ਹੇਰੀ ਨਾਲ ਕੀਤੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਉਚੇਚੇ ਤੌਰ ‘ਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਵੀ ਡਾ. ਜਗਦੇਵ ਸਿੰਘ ਵੱਲੋਂ ਬਤੌਰ ਡਿਪਟੀ ਡਾਇਰੈਕਟਰ ਬਾਗਬਾਨੀ ਸੰਗਰੂਰ, ਪਟਿਆਲਾ, ਫਰੀਦਕੋਟ ਅਤੇ ਬਰਨਾਲਾ ਵਿਖੇ ਸਚੁੱਜੇ ਢੰਗ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਅਜੋਕੇ ਸਮੇ ਵਿੱਚ ਵਿਭਾਗ ਵਿੱਚ ਅਜਿਹੇ ਅਧਿਕਾਰੀਆਂ ਦੀ ਬਹੁਤ ਲੋੜ ਹੈ। 15 ਅਗਸਤ ਮੌਕੇ ਰੁਝੇਵੇਂ ਹੋਣ ਕਾਰਨ ਅੱਜ ਮਿਤੀ 24/08/2021 ਨੂੰ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਡਾ: ਜਗਦੇਵ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ