Wednesday, March 12

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਖੇਡਾਂ ਨੂੰ ਕੀਤਾ ਜਾ ਰਿਹਾ ਉਤਸ਼ਾਹਿਤ – ਬਿੰਦਰਾ

  • ਦੋ ਸਕੂਲਾਂ ‘ਚ ਖੇਡ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿਉਂਕਿ ਇਹ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਦੋਂ ਸਕੂਲਾਂ ਵਿੱਚ ਆਯੋਜਿਤ ਖੇਡ ਮੀਟਿੰਗਾਂ ਦੀ ਪ੍ਰਧਾਨਗੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਮੁਫਤ ਖੇਡ ਕਿੱਟਾਂ ਵੰਡਣ, ਟੂਰਨਾਮੈਂਟ ਆਯੋਜਿਤ ਕਰਨ, ਖਿਡਾਰੀਆਂ ਨੂੰ ਪੌਸ਼ਟਿਕ ਆਹਾਰ ਯਕੀਨੀ ਬਣਾਉਣ, ਕੋਚਾਂ ਦੀ ਨਿਯੁਕਤੀ ਅਤੇ ਬੁਨਿਆਦੀ ਇਮਾਰਤ ਢਾਂਚਾ ਬਣਾ ਕੇ ਸੂਬੇ ਭਰ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰ ਰਹੀ ਹੈ। ਸ੍ਰੀ ਬਿੰਦਰਾ ਨੇ ਕਿਹਾ ਕਿ ਖੇਡਾਂ ਇਸ ਲਈ ਵੀ ਮਹੱਤਵਪੂਰਣ ਹਨ ਕਿਉਂਕਿ ਨੌਜਵਾਨਾਂ ਵਿੱਚ ਖੇਡਾਂ ਦੇ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੀ ਅਸੀਮਿਤ ਊਰਜ਼ਾ ਨੂੰ ਪੋਜ਼ਟਿਵ ਦਿਸ਼ਾ ਵੱਲ ਲਿਜਾਣ ਵਿੱਚ ਵੀ ਮੱਦਦ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਖੇਡ ਮੁਕਾਬਲੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਸਮੇਂ ਦੀ ਲੋੜ ਹਨ। ਚੇਅਰਮੈਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਸਮਾਗਮ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ ਕਿ ਨਸ਼ਿਆਂ ਦਾ ਕੋਹੜ ਸੂਬੇ ਵਿੱਚੋਂ ਪੂਰੀ ਤਰ੍ਹਾਂ ਖਤਮ ਹੋ ਜਾਵੇ। ਉਨ੍ਹਾਂ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਦਰਜ਼ਾ ਦੇਣ ਵਾਲਾ ਸੂਬਾ ਬਣਾਉਣ ਲਈ ਸੂਬਾ ਸਰਕਾਰ ਦਾ ਸਮਰਥਨ ਕਰਨ ਦਾ ਵੀ ਸੱਦਾ ਦਿੱਤਾ। ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਸਕੂਲਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਛੇਤੀ ਹੀ ਦੇਸ਼ ਵਿੱਚ ਇੱਕ ਸਿਹਤਮੰਦ ਅਤੇ ਮੋਹਰੀ ਸੂਬੇ ਵਜੋਂ ਉਭਰੇਗਾ। ਲੋਕਾਂ ਨੂੰ ਆਪਣੇ ਬੱਚਿਆਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੀ ਅਪੀਲ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਇਹ ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਸਹਾਈ ਸਿੱਧ ਹੋਣਗੀਆਂ

About Author

Leave A Reply

WP2Social Auto Publish Powered By : XYZScripts.com