Saturday, May 10

ਮਾਲ ਤੇ ਪੁਨਰਵਾਸ ਵਿਭਾਗ ਵੱਲੋਂ 251 ਮਾਲ ਪਟਵਾਰੀਆਂ ਦੀ ਠੇਕੇ ‘ਤੇ ਭਰਤੀ

  • ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਨੂੰ ਦਿੱਤੀ ਜਾਵੇਗੀ 25 ਹਜ਼ਾਰ ਰੁਪੈ ਪ੍ਰਤੀ ਮਹੀਨਾ ਫਿਕਸ ਤਨਖਾਹ

ਲੁਧਿਆਣਾ, (ਸੰਜੇ ਮਿੰਕਾ)  – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ, ਮਾਲ ਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸ਼ਾਖਾ) ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਲੁਧਿਆਣਾ ਵਿਖੇ ਮਾਲ ਪਟਵਾਰੀਆਂ ਦੀ ਘਾਟ ਨੂੰ ਪੂਰਾ ਕਰਨ ਲਈ 251 ਮਾਲ ਪਟਵਾਰੀਆਂ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾ ਅੱਗੇ ਦੱਸਿਆ ਕਿ ਇਹ ਭਰਤੀ ਮਿਤੀ 31-07-2022 ਤੱਕ ਜਾਂ ਇਨ੍ਹਾਂ ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਣ ਤੱਕ, ਜੋ ਵੀ ਪਹਿਲਾਂ ਵਾਪਰੇ, ਆਰਜੀ ਤੌਰ ‘ਤੇ ਠੇਕੇ ਤੇ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਉਹ ਰਿਟਾਇਰਡ ਪਟਵਾਰੀ/ਕਾਨੂੰਗੋ, ਜਿਨ੍ਹਾਂ ਦੀ ਉਮਰ 64 ਸਾਲ ਤੋਂ ਜ਼ਿਆਦਾ ਨਾ ਹੋਵੇ ਅਤੇ ਜਿਨ੍ਹਾਂ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾਂ ਚਲਦੀ ਹੋਵੇ ਤੇ ਸੇਵਾ ਰਿਕਾਰਡ ਸਾਫ-ਸੁਥਰਾ ਹੋਵੇ, ਆਪਣੀ ਦਰਖਾਸਤ ਮਿਤੀ 13-09-2021 ਤੱਕ ਜਿਲ੍ਹਾ ਮਾਲ ਅਫਸਰ, ਦਫਤਰ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਸੰਬੋਧਤ ਕਰਕੇ ਦੇ ਸਕਦੇ ਹਨ।ਠੇਕੇ ਦੇ ਆਧਾਰ ‘ਤੇ ਭਰਤੀ ਹੋਣ ਵਾਲੇ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਨੂੰ 25 ਹਜ਼ਾਰ ਰੁਪੈ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com